ਨਾਭਾ ‘ਚ 9 ਲੱਖ ਦੀ ਜਾਅਲੀ ਕਰੰਸੀ ਸਣੇ 7 ਵਿਅਕਤੀ ਗ੍ਰਿਫ਼ਤਾਰ, 2 ਔਰਤਾਂ ਵੀ ਸ਼ਾਮਿਲ

ਪੰਜਾਬ


ਨਾਭਾ, 19 ਜੂਨ,ਬੋਲੇ ਪੰਜਾਬ ਬਿਊਰੋ;
ਥਾਣਾ ਸਦਰ ਨਾਭਾ ਦੀ ਪੁਲਿਸ ਨੇ 9 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ 7 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਐੱਸਐੱਚਓ ਗੁਰਪ੍ਰੀਤ ਸਿੰਘ ਸਮਰਾਓ ਅਨੁਸਾਰ ਗਿਰਫ਼ਤਾਰ ਹੋਏ ਵਿਅਕਤੀਆਂ ਵਿੱਚ 2 ਔਰਤਾਂ ਵੀ ਸ਼ਾਮਿਲ ਹਨ, ਜਿਨ੍ਹਾਂ ਵਿੱਚੋਂ ਇੱਕ 65 ਸਾਲਾ ਬਜ਼ੁਰਗ ਔਰਤ ਹੈ। ਇਹ ਔਰਤ ਆਮ ਲੋਕਾਂ ਨੂੰ ਭਰੋਸੇ ‘ਚ ਲੈ ਕੇ ਜਾਅਲੀ ਨੋਟ ਚਲਾਉਣ ਵਿੱਚ ਸਹਾਇਕ ਸੀ। ਗ੍ਰਿਫ਼ਤਾਰ ਵਿਅਕਤੀਆਂ ਵਿੱਚੋਂ 4 ਦੇ ਉੱਤੇ ਪਹਿਲਾਂ ਵੀ ਠੱਗੀ ਦੇ ਮਾਮਲੇ ਦਰਜ ਹਨ। ਪੁਲਿਸ ਨੇ ਇਨ੍ਹਾਂ ਕੋਲੋਂ 2 ਗੱਡੀਆਂ ਤੇ ਇੱਕ ਲਾਇਸੰਸੀ ਪਿਸਟਲ ਵੀ ਬਰਾਮਦ ਕੀਤੀ ਹੈ। ਗਲਵੱਟੀ ਇੰਚਾਰਜ ਨਵਦੀਪ ਕੌਰ ਵੱਲੋਂ ਨਾਭਾ-ਮਲੇਰਕੋਟਲਾ ਰੋਡ ’ਤੇ ਲਾਏ ਨਾਕੇ ਦੌਰਾਨ ਇਹ ਕਾਰਵਾਈ ਕੀਤੀ ਗਈ। ਪੁਲਿਸ ਅਨੁਸਾਰ ਇਹਨਾਂ ਵਿਅਕਤੀਆਂ ਵਿੱਚ ਕੋਈ ਰਿਸ਼ਤੇਦਾਰੀ ਨਹੀਂ, ਸਿਰਫ਼ ਨਕਲੀ ਨੋਟਾਂ ਦੇ ਕਾਰੋਬਾਰ ਲਈ ਇਕੱਠੇ ਹੋਏ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।