ਨਾਭਾ, 19 ਜੂਨ,ਬੋਲੇ ਪੰਜਾਬ ਬਿਉਰੋ;
ਪੰਜਾਬ ਦੀ ਰਾਜਨੀਤੀ ਤੋਂ ਦੁਖਦਾਈ ਖ਼ਬਰ ਆਈ ਹੈ। ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਸੀਨੀਅਰ ਕਾਂਗਰਸੀ ਆਗੂ ਰਜਨੀਸ਼ ਮਿੱਤਲ ਸ਼ੈਂਟੀ ਦਾ ਦੇਹਾਂਤ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਨੇ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ।
ਕਾਂਗਰਸੀ ਆਗੂ ਰਜਨੀਸ਼ ਦੇ ਦੇਹਾਂਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਰਜਨੀਸ਼ ਮਿੱਤਲ ਸ਼ੈਂਟੀ ਨਾਭਾ ਨਗਰ ਕੌਂਸਲ ਦੇ ਪ੍ਰਧਾਨ ਵੀ ਰਹੇ ਸਨ। ਇਸ ਵੇਲੇ ਉਹ ਕੌਂਸਲਰ ਵਜੋਂ ਕੰਮ ਕਰ ਰਹੇ ਸਨ।












