ਦੋ ਈ-ਰਿਕਸ਼ਾ ਅਤੇ ਕਾਰ ਦੀ ਟੱਕਰ ਨਾਲ ਦੋ ਦੀ ਮੌਤ, ਛੇ ਜ਼ਖ਼ਮੀ

ਪੰਜਾਬ


ਗੁਰਦਾਸਪੁਰ, 24 ਜੂਨ,ਬੋਲੇ ਪੰਜਾਬ ਬਿਊਰੋ;
ਸ਼ਹਿਰ ਦੇ ਬੱਬਰੀ ਬਾਈਪਾਸ ’ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਜਿੱਥੇ ਦੋ ਈ-ਰਿਕਸ਼ਾ ਅਤੇ ਇੱਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਵਿੱਚ ਇੱਕ ਔਰਤ ਤੇ ਉਸ ਦੇ ਪੇਟ ਵਿੱਚ ਪਲ ਰਹੇ ਅੱਠ ਮਹੀਨੇ ਦੇ ਬੱਚੇ ਦੀ ਮੌਤ ਹੋ ਗਈ। ਹਾਦਸੇ ਵਿੱਚ ਛੇ ਹੋਰ ਲੋਕ, ਜਿਨ੍ਹਾਂ ਵਿੱਚ ਦੋ ਛੋਟੀਆਂ ਬੱਚੀਆਂ ਵੀ ਸ਼ਾਮਲ ਹਨ, ਜ਼ਖਮੀ ਹੋ ਗਏ।
ਮ੍ਰਿਤਕ ਦੀ ਪਹਿਚਾਣ ਆਸ਼ੂ (ਉਮਰ 28) ਵਜੋਂ ਹੋਈ ਹੈ, ਜੋ ਪਤੀ ਰਣਜੀਤ ਸਿੰਘ ਨਾਲ ਹਸਪਤਾਲ ਵਿਚ ਚੈੱਕਅਪ ਲਈ ਜਾ ਰਹੀ ਸੀ। ਰਣਜੀਤ ਸਿੰਘ ਨੇ ਦੱਸਿਆ ਕਿ ਉਹ ਪਠਾਨਕੋਟ ਵੱਲੋਂ ਆ ਰਹੇ ਸੀ ਜਦ ਬੱਬਰੀ ਬਾਈਪਾਸ ਨੇੜੇ ਇੱਕ ਕਾਰ ਨੇ ਈ-ਰਿਕਸ਼ਾ ਨੂੰ ਟੱਕਰ ਮਾਰੀ। ਝਟਕੇ ਨਾਲ ਆਸ਼ੂ ਰਿਕਸ਼ਾ ਤੋਂ ਡਿੱਗ ਪਈ ਤੇ ਕਾਰ ਦਾ ਟਾਇਰ ਉਸਦੇ ਸਿਰ ਉੱਤੇ ਲੰਘ ਗਿਆ।
ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ। ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਪੁਲਿਸ ਨੇ ਕਾਰ ਚਾਲਕ ਦੇ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।