ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ ਨੂੰ ਇੰਗਲੈਂਡ ਜਾਣ ਤੋਂ ਰੋਕਿਆ

ਪੰਜਾਬ


ਫਰੀਦਕੋਟ, 24 ਜੂਨ,ਬੋਲੇ ਪੰਜਾਬ ਬਿਉਰੋ;
ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ ਨੂੰ ਇੰਗਲੈਂਡ ਜਾਣ ਤੋਂ ਰੋਕ ਦਿੱਤਾ ਗਿਆ। ਸੂਤਰਾਂ ਅਨੁਸਾਰ, ਇਹ ਕਾਰਵਾਈ ਵਿਜੀਲੈਂਸ ਬਿਊਰੋ ਵੱਲੋਂ ਚੱਲ ਰਹੀ ਭ੍ਰਿਸ਼ਟਾਚਾਰ ਜਾਂਚ ਦੇ ਸੰਦਰਭ ’ਚ ਕੀਤੀ ਗਈ। ਖ਼ਬਰ ਹੈ ਕਿ ਕਈ ਕਰੋੜ ਦੀ ਮਸ਼ੀਨਰੀ ਖਰੀਦ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਟੈਂਡਰ ਅਲਾਟਮੈਂਟ ਦੀ ਜਾਂਚ ਹੋ ਰਹੀ ਹੈ।
ਡਾ. ਸੂਦ, ਜੋ ਲੰਡਨ ਆਪਣੇ ਪਰਿਵਾਰ ਨੂੰ ਮਿਲਣ ਜਾ ਰਹੇ ਸਨ, ਨੂੰ ਉਡਾਣ ਤੋਂ ਕੇਵਲ 3 ਘੰਟੇ ਪਹਿਲਾਂ ਯਾਤਰਾ ਰੱਦ ਕਰਨੀ ਪਈ। ਵਿਜੀਲੈਂਸ ਨੇ ਉਨ੍ਹਾਂ ਕੋਲੋਂ ਯਾਤਰਾ ਲਈ ਰਾਜਪਾਲ ਦੀ ਪ੍ਰਵਾਨਗੀ ਮੰਗੀ, ਜੋ ਉਨ੍ਹਾਂ ਕੋਲ ਮੌਜੂਦ ਨਹੀਂ ਸੀ। ਡਾ. ਸੂਦ ਕਹਿੰਦੇ ਹਨ ਕਿ ਉਨ੍ਹਾਂ ਨੇ ਮਈ ਵਿੱਚ ਅਰਜ਼ੀ ਦਿੱਤੀ ਸੀ ਅਤੇ ਨਿਯਮ ਅਨੁਸਾਰ ਜੇਕਰ ਤਿੰਨ ਹਫ਼ਤਿਆਂ ਵਿੱਚ ਜਵਾਬ ਨਹੀਂ ਮਿਲਦਾ ਤਾਂ ਇਸ ਨੂੰ ਹਾਂ ਮੰਨਿਆ ਜਾਂਦਾ ਹੈ।ਇਸ ਮਾਮਲੇ ਨੇ ਸਿਆਸੀ ਤਾਪਮਾਨ ਵੀ ਵਧਾ ਦਿੱਤਾ ਹੈ। ਵਿਜੀਲੈਂਸ ਦੀ ਜਾਂਚ ਤੇਜ਼ੀ ਨਾਲ ਜਾਰੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।