ਪੁਲਸ ਨੇ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਤਿੰਨ ਤਸਕਰ ਕੀਤੇ ਕਾਬੂ

ਪੰਜਾਬ


ਅੰਮ੍ਰਿਤਸਰ, 24 ਜੂਨ,ਬੋਲੇ ਪੰਜਾਬ ਬਿਊਰੋ;
ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਐਸ.ਐਸ.ਪੀ. ਮਨਿੰਦਰ ਸਿੰਘ ਦੀ ਰਹਿਨੁਮਾਈ ਹੇਠ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਤਿੰਨ ਨਸ਼ਾ ਤਸਕਰਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।
ਇਹ ਤਿੰਨੋਂ ਤਸਕਰ ਅਰਜਨ ਸਿੰਘ ਪੁੱਤਰ ਬਲਵੰਤ ਸਿੰਘ, ਦਿਲਬਾਗ ਸਿੰਘ ਪੁੱਤਰ ਕਸ਼ਮੀਰ ਸਿੰਘ ਅਤੇ ਸੁਲਤਾਨਪ੍ਰੀਤ ਸਿੰਘ ਪੁੱਤਰ ਸਵਿੰਦਰ ਸਿੰਘ ਸਾਰੇ ਨੌਸ਼ਹਿਰਾ ਢਾਲਾ, ਥਾਣਾ ਸਰਾਏ ਅਮਾਨਤ ਖਾਂ, ਜ਼ਿਲ੍ਹਾ ਤਰਨਤਾਰਨ ਦੇ ਵਸਨੀਕ ਹਨ। ਪੁਲਿਸ ਨੇ ਸਾਰਿਆਂ ਨੂੰ ਇੱਕ ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਇਸ ਹੈਰੋਇਨ ਦੀ ਬਜ਼ਾਰੀ ਕੀਮਤ ਲਗਭਗ ਪੰਜ ਕਰੋੜ ਰੁਪਏ ਦੱਸੀ ਜਾ ਰਹੀ ਹੈ।
ਪੁਲਿਸ ਵਲੋਂ ਤਿੰਨੋ ਤਸਕਰਾਂ ਖ਼ਿਲਾਫ਼ ਸੰਬੰਧਿਤ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ।
ਐਸ.ਐਸ.ਪੀ. ਮਨਿੰਦਰ ਸਿੰਘ ਨੇ ਕਿਹਾ ਕਿ ਨਸ਼ਾ ਤਸਕਰੀ ’ਤੇ ਰੋਕ ਲਾਉਣ ਲਈ ਪੁਲਿਸ ਵਲੋਂ ਮੁਸਤੈਦੀ ਨਾਲ ਕੰਮ ਕੀਤਾ ਜਾ ਰਿਹਾ ਹੈ ਤੇ ਅਜਿਹੀਆਂ ਕਾਰਵਾਈਆਂ ਭਵਿੱਖ ’ਚ ਵੀ ਜਾਰੀ ਰਹਿਣਗੀਆਂ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।