ਅੰਮ੍ਰਿਤਸਰ, 24 ਜੂਨ,ਬੋਲੇ ਪੰਜਾਬ ਬਿਊਰੋ;
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਜ ਇੱਕ ਹੋਰ ਵੱਡੀ ਕਾਮਯਾਬੀ ਹਾਸਲ ਕਰਦਿਆਂ ਗੈਰਕਾਨੂੰਨੀ ਹਥਿਆਰ ਰਖਣ ਵਾਲਿਆਂ ਵਿਰੁੱਧ ਤਿੱਖੀ ਕਾਰਵਾਈ ਕੀਤੀ ਹੈ। ਥਾਣਾ ਘਰਿੰਡਾ ਦੀ ਪੁਲਿਸ ਨੇ ਡੀ.ਐਸ.ਪੀ. ਅਟਾਰੀ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਦੋ ਬਦਮਾਸ਼ਾਂ ਗੁਰਸ਼ਰਨ ਸਿੰਘ ਉਰਫ ਗੁਰੀ ਅਤੇ ਅੰਮ੍ਰਿਤਪਾਲ ਸਿੰਘ ਉਰਫ ਬਾਈ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਗਿਰਫ਼ਤਾਰੀ ਸਰਕਾਰੀ ਸਕੂਲ ਘਰਿੰਡਾ ਤੋਂ ਕੁਝ ਹੀ ਦੂਰੀ ’ਤੇ ਗਸ਼ਤ ਦੌਰਾਨ ਹੋਈ, ਜਿਥੇ ਪੁਲਿਸ ਨੇ ਮੁਲਜ਼ਮਾਂ ਕੋਲੋਂ 3 ਗਲੋਕ ਪਿਸਤੌਲ, ਮੈਗਜ਼ੀਨ, ਇਕ ਮੋਬਾਈਲ ਫ਼ੋਨ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ।
ਡੀ.ਐਸ.ਪੀ. ਲਖਵਿੰਦਰ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਕਾਰਵਾਈ ਇਲਾਕੇ ਵਿੱਚ ਗੈਰਕਾਨੂੰਨੀ ਹਥਿਆਰਾਂ ਦੇ ਵਾਪਰ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਦਾ ਹਿੱਸਾ ਹੈ।ਪੁਲਿਸ ਵੱਲੋਂ ਦੋਵੇਂ ਬਦਮਾਸ਼ਾਂ ਵਿਰੁੱਧ ਥਾਣਾ ਘਰਿੰਡਾ ਵਿਚ ਸੰਬੰਧਿਤ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ।












