ਫਤਿਹਗੜ੍ਹ ਸਾਹਿਬ,24, ਜੂਨ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ);
ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ (ਇਫਟੂ) ਪੰਜਾਬ ਦੇ ਸੂਬਾ ਸਕੱਤਰ ਅਤੇ ਕੇਂਦਰੀ ਕਮੇਟੀ ਮੈਂਬਰ, ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਕਾਂਮਰੇਡ ਰਾਜ ਸਿੰਘ ਮਲੋਟ ਦੀ ਅਚਾਨਕ ਹੋਈ ਮੌਤ ਜੱਥੇਬੰਦੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਅਵਤਾਰ ਸਿੰਘ ਤਾਰੀ, ਜਸਬੀਰ ਦੀਪ , ਡੈਮੋਕ੍ਰੇਟਿਕ ਟੀਚਰ ਫਰੰਟ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ, ਜਨਰਲ ਸਕੱਤਰ ਮਿਸਤਰੀ ਮਨਮੋਹਨ ਸਿੰਘ ਕਾਲਾ, ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੇ ਜੋਨ ਪ੍ਰਧਾਨ ਮਲਾਗਰ ਸਿੰਘ ਖਮਾਣੋਂ, ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਬਲਾਕ ਮੋਰਿੰਡਾ ਦੇ ਪ੍ਰਧਾਨ ਦਰਸ਼ਨ ਸਿੰਘ, ਰੁਪਿੰਦਰ ਸਿੰਘ ਬਬਨਾੜਾ,ਪੀ ਐਸ ਯੂ ਦੇ ਆਗੂ ਰਾਣਾ ਪ੍ਰਤਾਪ ਸਿੰਘ, ਕਿਰਤੀ ਕਿਸਾਨ ਮੋਰਚੇ ਦੇ ਆਗੂ ਵੀਰ ਸਿੰਘ ਬੜਵਾ, ਹਰਜੀਤ ਸਿੰਘ ਸੈਦਪੁਰਾ,ਡੀ ਐਮ ਐਫ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਸੁੱਖ ਰਾਮ ਕਾਲੇਵਾਲ, ਡੀ ਟੀ ਐਫ਼ ਮਾਸਟਰ ਗਿਆਨ ਚੰਦ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ, ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਜਸਵੀਰ ਦੀਪ ਨੇ ਦੱਸਿਆ ਕਿ ਰਾਜ ਸਿੰਘ ਮਲੋਟ ਲੰਮੇ ਸਮੇਂ ਤੋਂ ਉਸਾਰੀ ਨਾਲ ਸੰਬੰਧਿਤ ਮਜ਼ਦੂਰਾਂ, ਮਿਸਤਰੀਆਂ ਹੱਕਾਂ ਲਈ ਸਘੰਰਸ਼ ਕਰਦੇ ਆ ਰਹੇ ਸਨ।ਉਹ ਏਮਜ਼ ਬਠਿੰਡਾ ਵਿਖੇ ਇਲਾਜ ਅਧੀਨ ਸਨ। ਉਨ੍ਹਾਂ ਦੀ ਮੌਤ ਨਾਲ ਜੱਥੇਬੰਦੀਆਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।












