ਵਿੱਤ ਵਿਭਾਗ ਅਧੀਨ ਵੱਖ-ਵੱਖ ਡਾਇਰੈਕਟੋਰੇਟਾਂ ਦੇ ਰਲੇਵੇਂ ਨੂੰ ਹਰੀ ਝੰਡੀ
ਚੰਡੀਗੜ੍ਹ, 26 ਜੂਨ, ਬੋਲੇ ਪੰਜਾਬ ਬਿਊਰੋ;
ਪੰਜਾਬ ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਕੈਬਨਿਟ ਨੇ ਪੰਜਾਬ ਜਲ ਸਰੋਤ ਵਿਭਾਗ ਵਿੱਚ ਜੂਨੀਅਰ ਇੰਜਨੀਅਰਜ਼ (ਗਰੁੱਪ-ਬੀ) ਨਾਲ ਸਬੰਧਤ ਸੇਵਾ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਜੇ.ਈ. ਦੀਆਂ 15 ਫੀਸਦੀ ਅਸਾਮੀਆਂ ਤਰੱਕੀ ਲਈ ਰਾਖਵੀਆਂ ਹਨ, ਜਿਨ੍ਹਾਂ ਵਿੱਚੋਂ 10 ਫੀਸਦੀ ਅਸਾਮੀਆਂ ਜੂਨੀਅਰ ਡਰਾਫਟਸਮੈਨ, ਸਰਵੇਅਰਾਂ, ਵਰਕ ਮਿਸਤਰੀਆਂ, ਅਰਥ ਵਰਕ ਮਿਸਤਰੀਆਂ ਅਤੇ ਹੋਰਾਂ ਵਿੱਚੋਂ ਭਰੀਆਂ ਜਾਣਗੀਆਂ। ਹੁਣ ਇਸ ਕੋਟੇ ਤਹਿਤ ਨਹਿਰੀ ਪਟਵਾਰੀ ਅਤੇ ਮਾਲੀਆ ਕਲਰਕ ਜਿਨ੍ਹਾਂ ਕੋਲ ਲੋੜੀਂਦੀ ਯੋਗਤਾ (ਕਿਸੇ ਮਾਨਤਾ ਪ੍ਰਾਪਤ ਸੰਸਥਾ ਤੋਂ ਸਿਵਲ, ਮਕੈਨੀਕਲ ਜਾਂ ਇਲੈਕਟ੍ਰੀਕਲ ਇੰਜਨੀਅਰਿੰਗ ਵਿੱਚ ਡਿਪਲੋਮਾ ਜਾਂ ਡਿਗਰੀ) ਹੋਵੇਗੀ ਅਤੇ ਲੋੜੀਂਦਾ ਤਜਰਬਾ ਹੋਵੇਗਾ, ਉਹ ਵੀ ਇਸ ਤਰੱਕੀ ਦੇ ਯੋਗ ਹੋਵੇਗਾ। ਇਸ ਕਦਮ ਨਾਲ ਵਿਭਾਗ ਵਿੱਚ ਤਜਰਬੇਕਾਰ ਮੁਲਾਜ਼ਮ ਆਉਣਗੇ ਅਤੇ ਮੁਲਾਜ਼ਮ ਉੱਚ ਯੋਗਤਾ ਹਾਸਲ ਕਰਨ ਲਈ ਉਤਸ਼ਾਹਿਤ ਹੋਣਗੇ। ਵਿੱਤ ਵਿਭਾਗ ਅਧੀਨ ਵੱਖ-ਵੱਖ ਡਾਇਰੈਕਟੋਰੇਟਾਂ ਦੇ ਰਲੇਵੇਂ ਨੂੰ ਹਰੀ ਝੰਡੀ












