ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ ਕਰਨ ਦੇ ਨਿਯਮਾਂ ‘ਚ ਬਦਲਾਅ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 28 ਜੂਨ,ਬੋਲੇ ਪੰਜਾਬ ਬਿਊਰੋ;
ਬੀਤੇ ਦਿਨੀ ਪੰਜਾਬ ਕੈਬਨਿਟ ਨੇ ਪੰਜਾਬ ਜਲ ਸਰੋਤ ਵਿਭਾਗ ਵਿੱਚ ਜੂਨੀਅਰ ਇੰਜਨੀਅਰਜ਼ (ਗਰੁੱਪ-ਬੀ) ਨਾਲ ਸਬੰਧਤ ਸੇਵਾ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ।
ਇਸ ਤਹਿਤ ਜੇ.ਈ. ਦੀਆਂ 15 ਫੀਸਦੀ ਅਸਾਮੀਆਂ ਤਰੱਕੀ ਲਈ ਰਾਖਵੀਆਂ ਹਨ, ਜਿਨ੍ਹਾਂ ਵਿੱਚੋਂ 10 ਫੀਸਦੀ ਅਸਾਮੀਆਂ ਜੂਨੀਅਰ ਡਰਾਫਟਸਮੈਨ, ਸਰਵੇਅਰਾਂ, ਵਰਕ ਮਿਸਤਰੀਆਂ, ਅਰਥ ਵਰਕ ਮਿਸਤਰੀਆਂ ਅਤੇ ਹੋਰਾਂ ਵਿੱਚੋਂ ਭਰੀਆਂ ਜਾਣਗੀਆਂ।
ਹੁਣ ਇਸ ਕੋਟੇ ਤਹਿਤ ਨਹਿਰੀ ਪਟਵਾਰੀ ਅਤੇ ਮਾਲੀਆ ਕਲਰਕ ਜਿਨ੍ਹਾਂ ਕੋਲ ਲੋੜੀਂਦੀ ਯੋਗਤਾ (ਕਿਸੇ ਮਾਨਤਾ ਪ੍ਰਾਪਤ ਸੰਸਥਾ ਤੋਂ ਸਿਵਲ, ਮਕੈਨੀਕਲ ਜਾਂ ਇਲੈਕਟ੍ਰੀਕਲ ਇੰਜਨੀਅਰਿੰਗ ਵਿੱਚ ਡਿਪਲੋਮਾ ਜਾਂ ਡਿਗਰੀ) ਹੋਵੇਗੀ ਅਤੇ ਲੋੜੀਂਦਾ ਤਜਰਬਾ ਹੋਵੇਗਾ, ਉਹ ਵੀ ਇਸ ਤਰੱਕੀ ਦੇ ਯੋਗ ਹੋਣਗੇ।
ਇਸ ਕਦਮ ਨਾਲ ਵਿਭਾਗ ਵਿੱਚ ਤਜਰਬੇਕਾਰ ਮੁਲਾਜ਼ਮ ਆਉਣਗੇ ਅਤੇ ਮੁਲਾਜ਼ਮ ਉੱਚ ਯੋਗਤਾ ਹਾਸਲ ਕਰਨ ਲਈ ਉਤਸ਼ਾਹਿਤ ਹੋਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।