ਅਧਿਆਪਕ ਨੇ ਨਹਿਰ ਵਿੱਚ ਮਾਰੀ ਛਾਲ, ਡੀਐਸਪੀ ਨੇ ਬਚਾਇਆ

ਪੰਜਾਬ


ਧੂਰੀ, 30 ਜੂਨ,ਬੋਲੇ ਪੰਜਾਬ ਬਿਊਰੋ;
ਬੇਰੁਜ਼ਗਾਰ ਈਟੀਟੀ ਅਧਿਆਪਕਾਂ ਨੇ ਆਪਣੀਆਂ ਮੰਗਾਂ ਲਈ ਧੂਰੀ-ਮਲੇਰਕੋਟਲਾ ਮੁੱਖ ਸੜਕ ‘ਤੇ ਬਾਬਨਪੁਰ ਨਹਿਰ ਦੇ ਨੇੜੇ ਧਰਨਾ ਦਿੱਤਾ। ਇਸ ਦੌਰਾਨ ਸਰਕਾਰ ਦੇ ਲਾਠੀਚਾਰਜ ਤੋਂ ਤੰਗ ਆ ਕੇ ਇੱਕ ਅਧਿਆਪਕ ਨੇ ਬਾਬਨਪੁਰ ਨਹਿਰ ਵਿੱਚ ਛਾਲ ਮਾਰ ਦਿੱਤੀ।
ਧਰਨੇ ਵਾਲੀ ਥਾਂ ‘ਤੇ ਮੌਜੂਦ ਸੁਨਾਮ ਦੇ ਡੀਐਸਪੀ ਹਰਵਿੰਦਰ ਸਿੰਘ ਖਹਿਰਾ ਨੇ ਅਧਿਆਪਕ ਦੀ ਜਾਨ ਛਾਲ ਮਾਰ ਕੇ ਬਚਾਈ। ਜਦੋਂ ਇਸ ਸਬੰਧੀ ਡੀਐਸਪੀ ਹਰਵਿੰਦਰ ਸਿੰਘ ਖਹਿਰਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦਾ ਫਰਜ਼ ਹੈ ਅਤੇ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਂਦੇ ਹਨ। ਪੁਲਿਸ ਨੇ ਕਾਰਵਾਈ ਕਰਦਿਆਂ 37 ਅਧਿਆਪਕਾਂ ਵਿਰੁੱਧ ਕੇਸ ਦਰਜ ਕਰਕੇ ਜੇਲ੍ਹ ਭੇਜ ਦਿੱਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।