ਹਾਜੀਪੁਰ, 1 ਜੁਲਾਈ,ਬੋਲੇ ਪੰਜਾਬ ਬਿਊਰੋ;
ਅੱਜ ਸਵੇਰੇ ਤਲਵਾੜਾ ਰੋਡ ‘ਤੇ ਅੱਡਾ ਝੀਰ ਦਾ ਖੂਹ ਨੇੜੇ ਹੋਏ ਸੜਕ ਹਾਦਸੇ ਵਿੱਚ ਕਾਰ ਵਿੱਚ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਕਾਰ ਤੂੜੀ ਲੈ ਕੇ ਜਾ ਰਹੀ ਟਰਾਲੀ ਨਾਲ ਟਕਰਾ ਗਈ, ਜਿਸ ਵਿੱਚ ਸੂਰਜ ਪੁੱਤਰ ਵਿਜੇ ਕੁਮਾਰ ਵਾਸੀ ਮਕਾਨ ਨੰਬਰ 307, ਸੈਕਟਰ ਨੰਬਰ 3, ਤਲਵਾੜਾ ਦੀ ਮੌਤ ਹੋ ਗਈ।
ਇਸ ਦੇ ਨਾਲ ਹੀ ਉਸਦੇ ਦੋ ਹੋਰ ਸਾਥੀ ਮਨੀਸ਼ ਕੁਮਾਰ ਪੁੱਤਰ ਰਾਲਦੂ ਰਾਮ ਵਾਸੀ ਮੇਨ ਮਾਰਕੀਟ, ਤਲਵਾੜਾ ਅਤੇ ਰਮਨ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਮਕਾਨ ਨੰਬਰ 1279, ਤਲਵਾੜਾ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।












