ਅਸੀਂ ਦਿਲਜੀਤ ਅਤੇ ਵ੍ਹਾਈਟ ਹਿੱਲ ਦੀ ਡੱਟ ਕੇ ਸਪੋਰਟ ਕਰਦੇ ਆ – ਬੱਬੂ ਮਾਨ
ਚੰਡੀਗੜ੍ਹ, 1ਜੁਲਾਈ ,ਬੋਲੇ ਪੰਜਾਬ ਬਿਊਰੋ;
Sardaar Ji 3 Controversy : ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਜੋ ਕਿ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਨਾਲ ਕੰਮ ਕਰਨ ਕਰਕੇ ਵਿਵਾਦਾਂ ਵਿੱਚ ਘਿਰਿਆ ਹੋਇਆ ਹੈ,ਦੇ ਹੱਕ ਵਿੱਚ ਜਿਸ ਰਫ਼ਤਾਰ ਨਾਲ ਭਾਰਤੀ ਅਤੇ ਪੰਜਾਬੀ ਮਨੋਰੰਜਨ ਇੰਡਸਟਰੀ ਦੇ ਅੰਦਰ ਵਿਰੋਧ ਸ਼ੁਰੂ ਹੋਇਆ ਹੈ, ਹੁਣ ਉਸੇ ਰਫ਼ਤਾਰ ਨਾਲ ਸੀਨੀਅਰ ਆਗੂ ਅਤੇ ਕਲਾਕਾਰ ਦਿਲਜੀਤ ਦੋਸਾਂਝ ਦੇ ਸਮਰਥਨ ਵਿੱਚ ਆ ਰਹੇ ਹਨ।ਹੁਣ ਪੰਜਾਬੀ ਸੰਗੀਤ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਬੱਬੂ ਮਾਨ ਦਿਲਜੀਤ ਦੋਸਾਂਝ ਦੇ ਸਮਰਥਨ ਵਿੱਚ ਆਏ ਹਨ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਕੇ ਦਿਲਜੀਤ ਦੋਸਾਂਝ ਦੇ ਸਮਰਥਨ ਵਿੱਚ ਆਪਣੀ ਆਵਾਜ਼ ਬੁਲੰਦ ਕੀਤੀ ਹੈ।













