ਸ਼੍ਰੀਨਗਰ, 2 ਜੁਲਾਈ,ਬੋਲੇ ਪੰਜਾਬ ਬਿਉਰੋ;
ਪਹਿਲਾ ਜੱਥਾ ਅਮਰਨਾਥ ਯਾਤਰਾ ਲਈ ਰਵਾਨਾ ਹੋ ਗਿਆ ਹੈ। ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਸਵੇਰੇ ਪਹਿਲੇ ਜੱਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਮਾਹੌਲ ਬਮ ਬਮ ਭੋਲੇ ਦੇ ਜੈਕਾਰਿਆਂ ਨਾਲ ਗੂੰਜ ਰਿਹਾ ਹੈ।
ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਸਵੇਰੇ ਜੰਮੂ ਦੇ ਭਗਵਤੀ ਨਗਰ ਯਾਤਰੀ ਨਿਵਾਸ ਤੋਂ ਬਾਲਟਾਲ ਅਤੇ ਪਹਿਲਗਾਮ ਬੇਸ ਕੈਂਪਾਂ ਲਈ ਜੱਥਿਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਪਹਿਲੇ ਜੱਥੇ ਵਿੱਚ 4000 ਤੋਂ 5000 ਸ਼ਰਧਾਲੂਆਂ ਦੇ ਜਾਣ ਦੀ ਉਮੀਦ ਹੈ। ਅਮਰਨਾਥ ਯਾਤਰਾ 3 ਜੁਲਾਈ ਤੋਂ ਸ਼ੁਰੂ ਹੋਵੇਗੀ। ਇਹ 38 ਦਿਨਾਂ ਦੀ ਯਾਤਰਾ 9 ਅਗਸਤ ਨੂੰ ਸਮਾਪਤ ਹੋਵੇਗੀ। ਉਪ ਰਾਜਪਾਲ ਮਨੋਜ ਸਿਨਹਾ ਨੇ ਪਹਿਲੇ ਜੱਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।












