ਮੋਹਾਲੀ 2 ਜੁਲਾਈ ,ਬੋਲੇ ਪੰਜਾਬ ਬਿਊਰੋ;
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ (2 ਜੁਲਾਈ) ਨੂੰ ਵਿਜੀਲੈਂਸ ਬਿਊਰੋ ਵੱਲੋਂ ਨਸ਼ਾ ਤਸਕਰੀ ਮਾਮਲੇ ‘ਚ ਆਮਦਨ ਤੋਂ ਵੱਧ ਜਾਇਦਾਦ ਸਬੰਧੀ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਵੱਲੋੰ 4 ਦਿਨ ਦਾ ਰਿਮਾਂਡ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਬੀਤੇ ਕੱਲ੍ਹ ਵਿਜੀਲੈਂਸ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਮਜੀਠਾ ਸਥਿਤ ਉਨ੍ਹਾਂ ਦੇ ਘਰ ਅਤੇ ਦਫ਼ਤਰ ਲੈ ਕੇ ਗਈ ਸੀ।ਇਸ ਤੋਂ ਇਲਾਵਾ ਪੰਜਾਬ ਤੋਂ ਇਲਾਵਾ ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਚੰਡੀਗੜ੍ਹ ਵਿੱਚ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ ਸੀ। ਇਸ ਦੇ ਨਾਲ ਹੀ ਮਜੀਠੀਆ ਨੇ ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਗਿਆ ਹੈ ਅਤੇ ਰਿਮਾਂਡ ਆਰਡਰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਦੀ ਸੁਣਵਾਈ ਭਲਕੇ 3 ਜੁਲਾਈ ਨੂੰ ਹੋਵੇਗੀ।












