ਕੇਂਦਰੀ ਜੇਲ੍ਹ ਫਰੀਦਕੋਟ ‘ਚ ਹਵਾਲਾਤੀਆਂ ਵਲੋਂ ਸਹਾਇਕ ਸੁਪਰਡੈਂਟ ਨਾਲ ਕੁੱਟਮਾਰ

ਪੰਜਾਬ


ਫਰੀਦਕੋਟ, 4 ਜੁਲਾਈ,ਬੋਲੇ ਪੰਜਾਬ ਬਿਊਰੋ;
ਇੱਥੋਂ ਦੀ ਕੇਂਦਰੀ ਜੇਲ੍ਹ ’ਚ ਤਿੰਨ ਹਵਾਲਾਤੀਆਂ ਵੱਲੋਂ ਸਹਾਇਕ ਸੁਪਰਡੈਂਟ ਨਾਲ ਕੁੱਟਮਾਰ ਕਰਨ ਅਤੇ ਉਨ੍ਹਾਂ ਦੀ ਵਰਦੀ ਫਾੜ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਦੇ ਆਧਾਰ ’ਤੇ ਸਿਟੀ ਥਾਣੇ ਦੀ ਪੁਲਿਸ ਨੇ ਤਿੰਨ ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਹਵਾਲਾਤੀ ਪਰਮਿੰਦਰ ਸਿੰਘ ਸੋਨਾ, ਹਰਜਿੰਦਰ ਸਿੰਘ ਬੱਬੂ ਅਤੇ ਜਗਜੀਤ ਸਿੰਘ ਨੇ ਪਿਛਲੇ ਦਿਨੀਂ ਹੋਰ ਕੈਦੀਆਂ ਨਾਲ ਝਗੜਾ ਕੀਤਾ ਸੀ, ਜਿਸ ਕਰਕੇ ਉਨ੍ਹਾਂ ਨੂੰ ਇੱਕ ਅਲੱਗ ਬੈਰਕ ਵਿੱਚ ਰੱਖਿਆ ਗਿਆ ਸੀ। ਇਸੇ ਰੰਜਸ਼ ਵਿਚ ਜਦ ਸਹਾਇਕ ਸੁਪਰਡੈਂਟ ਕਮਲਜੀਤ ਸਿੰਘ ਨੇ ਬੈਰਕਾਂ ਦੀ ਜਾਂਚ ਕਰਨੀ ਚਾਹੀ, ਤਾਂ ਹਵਾਲਾਤੀਆਂ ਨੇ ਉਨ੍ਹਾਂ ਉਤੇ ਹਮਲਾ ਕਰ ਦਿੱਤਾ। ਕੁੱਟਮਾਰ ਦੌਰਾਨ ਉਨ੍ਹਾਂ ਦੀ ਵਰਦੀ ਵੀ ਫਾੜੀ ਗਈ। ਹੋਰ ਜੇਲ੍ਹ ਕਰਮਚਾਰੀ ਅਤੇ ਕੈਦੀਆਂ ਨੇ ਹਵਾਲਾਤੀਆਂ ਨੂੰ ਕਾਬੂ ਕਰਕੇ ਮੁੜ ਬੈਰਕ ਵਿੱਚ ਬੰਦ ਕੀਤਾ।
ਜੇਲ੍ਹ ਦੇ ਸੁਪਰਡੈਂਟ ਇਕਬਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਨੇ ਪੁਲਿਸ ਨੂੰ ਲਿਖਤੀ ਸ਼ਿਕਾਇਤ ਭੇਜ ਕੇ ਮਾਮਲਾ ਦਰਜ ਕਰਵਾਇਆ ਹੈ ਅਤੇ ਹੁਣ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।