ਅਮਰਨਾਥ ਯਾਤਰਾ ਰੂਟ ‘ਤੇ ਪੰਜ ਬੱਸਾਂ ਦੀ ਟੱਕਰ, 36 ਸ਼ਰਧਾਲੂ ਜ਼ਖ਼ਮੀ

ਨੈਸ਼ਨਲ ਪੰਜਾਬ


ਸ਼੍ਰੀਨਗਰ, 5 ਜੁਲਾਈ,ਬੋਲੇ ਪੰਜਾਬ ਬਿਊਰੋ;
ਅੱਜ ਸ਼ਨੀਵਾਰ ਨੂੰ ਰਾਮਬਨ ਜ਼ਿਲ੍ਹੇ ਵਿੱਚ ਪੰਜ ਬੱਸਾਂ ਦੀ ਟੱਕਰ ਵਿੱਚ ਲਗਭਗ 36 ਅਮਰਨਾਥ ਯਾਤਰੀ ਜ਼ਖਮੀ ਹੋ ਗਏ। ਇਹ ਬੱਸਾਂ ਜੰਮੂ ਦੇ ਭਗਵਤੀ ਨਗਰ ਤੋਂ ਦੱਖਣੀ ਕਸ਼ਮੀਰ ਦੇ ਪਹਿਲਗਾਮ ਬੇਸ ਕੈਂਪ ਵੱਲ ਜਾ ਰਹੇ ਕਾਫਲੇ ਦਾ ਹਿੱਸਾ ਸਨ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ 8 ਵਜੇ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਚੰਦਰਕੋਟ ਨੇੜੇ ਵਾਪਰਿਆ। ਉਨ੍ਹਾਂ ਕਿਹਾ ਕਿ ਟੱਕਰ ਕਾਫਲੇ ਵਿੱਚ ਸ਼ਾਮਲ ਇੱਕ ਬੱਸ ਦੇ ਬ੍ਰੇਕ ਫੇਲ੍ਹ ਹੋਣ ਕਾਰਨ ਹੋਈ।
ਰਾਮਬਨ ਦੇ ਡਿਪਟੀ ਕਮਿਸ਼ਨਰ ਮੁਹੰਮਦ ਅਲਿਆਸ ਖਾਨ ਨੇ ਕਿਹਾ, “ਪਹਿਲਗਾਮ ਕਾਫਲੇ ਦਾ ਆਖਰੀ ਵਾਹਨ ਕੰਟਰੋਲ ਗੁਆ ਬੈਠਾ ਅਤੇ ਚੰਦਰਕੋਟ ਲੰਗਰ ਸਥਾਨ ‘ਤੇ ਫਸੇ ਵਾਹਨਾਂ ਨਾਲ ਟਕਰਾ ਗਿਆ, ਜਿਸ ਨਾਲ ਚਾਰ ਵਾਹਨ ਨੁਕਸਾਨੇ ਗਏ ਅਤੇ 36 ਸ਼ਰਧਾਲੂਆਂ ਨੂੰ ਮਾਮੂਲੀ ਸੱਟਾਂ ਲੱਗੀਆਂ।” ਉਨ੍ਹਾਂ ਕਿਹਾ ਕਿ ਮੌਕੇ ‘ਤੇ ਪਹਿਲਾਂ ਤੋਂ ਮੌਜੂਦ ਸਰਕਾਰੀ ਅਧਿਕਾਰੀਆਂ ਨੇ ਜ਼ਖਮੀਆਂ ਨੂੰ ਰਾਮਬਨ ਜ਼ਿਲ੍ਹਾ ਹਸਪਤਾਲ ਪਹੁੰਚਾਇਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।