ਵੈਟਰਨਰੀ ਅਫਸਰਾਂ ਵਲੋਂ ਸਰਕਾਰ ਨੂੰ 10 ਦਿਨ ਦਾ ਅਲਟੀਮੇਟਮ ਜਾਰੀ,

ਪੰਜਾਬ

ਪੇ-ਪੈਰਟੀ ਦੀ ਬਹਾਲੀ ਨਾ ਹੋਈ ਤਾਂ ਉਤਰਣਗੇ ਸੜਕਾਂ ਤੇ,

ਮੋਹਾਲੀ 6 ਜੁਲਾਈ ,ਬੋਲੇ ਪੰਜਾਬ ਬਿਊਰੋ;

ਭਾਵੇਂ ਪੰਜਾਬ ਸਰਕਾਰ ਵਲੋਂ ਮੁਲਜਮਾਂ ਦੇ ਮਸਲੇ ਹੱਲ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਹੋ ਇਸਦੇ ਉਲਟ ਰਿਹਾ ਹੈ, ਸਰਕਾਰ ਇਸੇ ਦੇ ਲਾਰਿਆਂ ਤੋਂ ਤੰਗ ਆਕੇ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵਿਚ ਕੰਮ ਕਰਦੇ ਵੈਟਰਨਰੀ ਅਫਸਰਾਂ ਵਲੋਂ ਦੁਬਾਰਾ ਸੰਘਰਸ ਦਾ ਐਲਾਣ ਕਰ ਦਿੱਤਾ ਗਿਆ ਹੈ।
ਇਹ ਫੈਸਲਾ ਜੁਆਇੰਟ ਐਕਸਨ ਫਾਰ  ਪੇ ਪੈਰਟੀ ਦੀ ਸੂਬਾ ਕਮੇਟੀ ਵਲੋ ਵੀਡਿਉ ਕਾਨਫਰੰਸ ਦੁਆਰਾ ਕੀਤੀ ਮੀਟਿੰਗ ਵਿੱਚ ਲਿਆ ਗਿਆ ਹੈ। ਇਸ ਤਹਿਤ ਜੱਥੇਬੰਦੀ ਵਲੋਂ ਕੇਂਦਰੀ ਸਰਕਾਰ ਦੀ ਸਕੀਮ ‘ ਸੁਰਭੀ ਸਰਣਖਲਾ ‘ ਦਾ ਬਾਈਕਾਟ ਕਰਕੇ ਸ਼ੁਰੂ ਕੀਤਾ ਗਿਆ ਹੈ। ਇਸਦੇ ਨਾਲ ਹੀ ਜੱਥੇਬੰਦੀ ਵਲੋਂ ਸਰਕਾਰ ਨੂੰ 10 ਦਿਨ ਦਾ ਅਲਟੀਮੇਟਮ ਦਿੱਤਾ ਗਿਆ ਹੈ , ਮੰਗਾਂ ਨਾ ਮੰਨੀਆਂ ਜਾਣ ਦੀ ਸੂਰਤ ਵਿਚ ਪੰਜਾਬ ਦੇ ਸਮੂਹ ਵੈਟਰਨਰੀ ਡਾਕਟਰ ਸਰਕਾਰ ਵਿਰੁੱਧ ਸੜਕਾਂ ਤੇ ਉੱਤਰਨ ਲਈ ਮਜਬੂਰ ਹੋਣਗੇ।
ਇਥੇ ਦੱਸਣਾ ਬਨਦਾ ਹੈ ਕਿ ਵੈਟਰਨਰੀ ਅਫਸਰਾਂ ਦੇ ਐਂਟਰੀ ਸਕੇਲ ਛੇਵੇਂ ਪੇ ਕਮਿਸ਼ਨ ਦੇ ਬਹਾਨੇ ਨਾਲ ਪਿਛਲੀ ਸਰਕਾਰ ਵਲੋਂ ਘਟਾ ਦਿੱਤੇ ਗਏ ਸਨ ਅਤੇ ਉਹਨਾਂ ਦੀ ਮੈਡੀਕਲ ਅਫਸਰਾਂ ਨਾਲ 40 ਸਾਲ ਤੋਂ ਚੱਲੀ ਆ ਰਹੀ ਪੇ ਪੈਰਟੀ ਤੋੜ ਦਿੱਤੀ ਗਈ ਸੀ।
ਮੀਟਿੰਗ ਵਿੱਚ ਸੰਘਰਸ਼ ਸਬੰਧੀ ਬੋਲਦਿਆਂ ਸੰਘਰਸ਼ ਕਮੇਟੀ ਦੇ ਕਨਵੀਨਰ ਡਾ. ਗੁਰਚਰਨ ਸਿੰਘ ਨੇ ਕਿਹਾ ਕਿ ਵੈਟਰਨਰੀ ਅਫਸਰਾਂ ਦੀ ਮੈਡੀਕਲ ਅਫਸਰਾਂ ਨਾਲ ਪੇ ਪੇਰਟੀ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫੈਸਲੇ ਅਨੁਸਾਰ ਮਿਲੀ ਹੋਈ ਸੀ। ਜਿਸ ਨੂੰ ਬਹਾਲ ਕਰਵਾਉਣ ਲਈ ਇਸ ਸਬੰਧੀ ਲਗਾਤਾਰ ਮੌਜੂਦਾ ਜਥੇਬੰਦੀ ਵਲੋ ਸੂਬਾ ਸਰਕਾਰ ਦੇ ਪੱਧਰ ਤੇ ਵਾਰ-ਵਾਰ ਮੰਗ ਪੱਤਰ ਦਿੱਤੇ ਗਏ । ਪਸ਼ੂ ਪਾਲਣ ਵਿਭਾਗ ਦੇ ਸਾਬਕਾ ਮੰਤਰੀਆਂ ਸ. ਕੁਲਦੀਪ ਸਿੰਘ ਧਾਲੀਵਾਲ, ਸ. ਲਾਲਜੀਤ ਸਿੰਘ ਭੁੱਲਰ ਅਤੇ ਮੌਜੂਦਾ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਜੀ ਨੂੰ ਵਾਰ-ਵਾਰ ਮੰਗ ਪੱਤਰ ਦਿੱਤੇ ਗਏ ਹਨ।  ਵਿਭਾਗ ਦੇ ਮੰਤਰੀ ਸਾਹਿਬ ਨਾਲ ਬਹੁਤ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ, ਸਰਕਾਰ ਦੀ ਕੈਬਨਟ ਸਬ ਕਮੇਟੀ ਨਾਲ ਵੀ 2 ਵਾਰ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਅਜੇ ਤੱਕ ਸਵਾਏ ਵਾਅਦਿਆਂ ਤੋਂ ਵੱਧ ਕੁੱਝ ਵੀ ਨਹੀਂ ਕੀਤਾ ਗਿਆ। ਇਸ ਵਿਰੁੱਧ ਵੈਟਰਨਰੀ ਅਫਸਰਾਂ ਵਲੋ ਸਰਕਾਰ ਵਿਰੁੱਧ ਸੰਘਰਸ਼ ਕਰਨ ਦਾ ਦੁਬਾਰਾ ਐਲਾਨ ਕੀਤਾ ਹੈ।
 ਉਹਨਾਂ ਅੱਗੇ ਕਿਹਾ ਕਿ ਸਰਕਾਰ ਵਿਚ ਅੰਕੜਿਆਂ ਨਾਲ ਫਾਈਲਾਂ ਦਾ ਢਿੱਡ ਭਰਣ ਲਈ ਉੱਚ ਅਫਸਰਾਂ ਵਲੋ ਅਧਿਕਾਰੀਆਂ ਕਰਮਚਾਰੀਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਅਤੇ ਨਾ ਮੰਨਣ ਵਾਲਿਆਂ ਨੂੰ ਚਾਰਜਸੀਟ ਜਾਂ ਮੁਅੱਤਲੀ ਰਾਹੀਂ ਉਲਝਾਇਆ ਜਾ ਰਿਹਾ ਹੈ, ਜਦਕਿ ਜਮੀਨੀ ਪੱਧਰ ਤੇ ਲੋਕਾਂ ਦੀ ਹਾਲਤ ਬਹੁਤ ਬੁਰੀ ਹੈ।
 ਕਮੇਟੀ ਦੇ ਕੋ-ਕਨਵੀਨਰ ਡਾ. ਪੁਨੀਤ ਮਲਹੋਤਰਾ , ਡਾ. ਅਬਦੁਲ ਮਜੀਦ ਅਤੇ ਕਮੇਟੀ ਦੇ ਬੁਲਾਰੇ ਡਾ. ਗੁਰਿੰਦਰ ਸਿੰਘ ਵਾਲੀਆ ਨੇ ਕਿਹਾ ਕਿ ਜੇਕਰ ਸਰਕਾਰ ਨੇ ਆਉਣ ਵਾਲੀ 13 ਜੁਲਾਈ ਤੱਕ ਪੇ ਪੈਰਟੀ  ਬਹਾਲ ਨਾ ਕੀਤੀ ਗਈ ਤਾਂ ਸਮੁੱਚਾ ਵੈਟਰਨਰੀ ਡਾਕਟਰ ਭਾਈਚਾਰਾ ਸੜਕਾਂ ਤੇ ਉੱਤਰਨ ਲਈ ਮਜਬੂਰ ਹੋਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।