ਚੰਡੀਗੜ੍ਹ 6 ਜੁਲਾਈ,ਬੋਲੇ ਪੰਜਾਬ ਬਿਊਰੋ;
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਉਪਰੰਤ ਵਿਜੀਲੈਂਸ ਰਿਮਾਂਡ ਤੋਂ ਬਾਅਦ ਮੋਹਾਲੀ ਦੀ ਅਦਾਲਤ ਵਿੱਚ ਅੱਜ ਪੇਸ਼ ਕੀਤਾ ਗਿਆ। ਇਸ ਦੌਰਾਨ ਮਾਣਯੋਗ ਅਦਾਲਤ ਵੱਲੋਂ ਮਜੀਠੀਆ ਨੂੰ 14 ਦਿਨਾ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ।
ਜ਼ਿਕਰਯੋਗ ਹੈ ਕਿ 25 ਜੂਨ ਨੂੰ ਵਿਜੀਲੈਂਸ ਵੱਲੋਂ ਬਿਕਰਮ ਮਜੀਠੀਆ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪਹਿਲੀ ਵਾਰ ਅਦਾਲਤ ਵੱਲੋਂ ਉਨ੍ਹਾਂ ਨੂੰ 7 ਦਿਨਾਂ ਲਈ ਵਿਜੀਲੈਂਸ ਰਿਮਾਂਡ ਉਤੇ ਭੇਜਿਆ ਗਿਆ ਸੀ, ਫਿਰ 4 ਦਿਨਾਂ ਦਾ ਰਿਮਾਂਡ ਦਿੱਤਾ ਗਿਆ। ਅੱਜ ਅਦਾਲਤ ਨੇ ਉਨ੍ਹਾਂ ਨੂੰ 14 ਦਿਨ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।












