ਐਂਟੀ ਕਰਪਸ਼ਨ ਫਾਊਂਡੇਸ਼ਨ ਆਫ ਇੰਡੀਆ ਦੇ ਵਫਦ ਵੱਲੋਂ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ

ਪੰਜਾਬ

ਭ੍ਰਿਸ਼ਟਾਚਾਰ ਮੁਕਤ ਸਮਾਜ ਸਿਰਜਣ ਲਈ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੇ ਯਤਨਾਂ ਦੀ ਸ਼ਲਾਘਾ: ਬਲਜਿੰਦਰ ਸਿੰਘ, ਸਟੇਟ ਵਾਇਸ ਚੇਅਰਮੈਨ

ਮੋਹਾਲੀ, 7 ਜੁਲਾਈ ,ਬੋਲੇ ਪੰਜਾਬ ਬਿਊਰੋ;

ਐਂਟੀ ਕਰਪਸ਼ਨ ਫਾਊਂਡੇਸ਼ਨ ਆਫ ਇੰਡੀਆ ਦੀ ਪੰਜਾਬ ਅਤੇ ਚੰਡੀਗੜ੍ਹ ਇਕਾਈ ਦੇ ਵਫਦ ਨੇ ਅੱਜ ਮੋਹਾਲੀ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨਾਲ ਉਹਨਾਂ ਦੇ ਸਥਾਨਕ ਦਫ਼ਤਰ ਵਿੱਚ ਮੁਲਾਕਾਤ ਕੀਤੀ।

ਵਫਦ ਦੀ ਅਗਵਾਈ ਸਟੇਟ ਵਾਇਸ ਚੇਅਰਮੈਨ ਬਲਜਿੰਦਰ ਸਿੰਘ ਨੇ ਕੀਤੀ, ਜਿਨ੍ਹਾਂ ਦੇ ਨਾਲ ਸਟੇਟ ਚੇਅਰਪਰਸਨ ਸਤੀਸ਼ ਸ਼ਰਮਾ, ਸਟੇਟ ਮੀਤ ਪ੍ਰਧਾਨ ਕਿਰਪਾਲ ਸਿੰਘ ਕਟਾਰੀਆ, ਚੀਫ ਡਾਇਰੈਕਟਰ ਚੰਡੀਗੜ੍ਹ ਯੂ.ਟੀ. ਸੰਜੀਵ ਸੋਨੀ ਅਤੇ ਅਜੈ ਚੌਧਰੀ ਵੀ ਸ਼ਾਮਿਲ ਸਨ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਐਂਟੀ ਕਰਪਸ਼ਨ ਫਾਊਂਡੇਸ਼ਨ ਆਫ ਇੰਡੀਆ ਲਗਾਤਾਰ ਰਾਜ ਦੇ ਵੱਖ-ਵੱਖ ਹਲਕਿਆਂ ਵਿੱਚ ਵਿਧਾਇਕਾਂ ਅਤੇ ਸਰਕਾਰੀ ਅਧਿਕਾਰੀਆਂ ਨਾਲ ਮੁਲਾਕਾਤ ਕਰ ਰਹੀ ਹੈ, ਜਿਸ ਰਾਹੀਂ ਸਮਾਜ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।

ਬਲਜਿੰਦਰ ਸਿੰਘ ਨੇ ਕਿਹਾ ਕਿ ਆਮ ਆਦਮੀ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਚਲਾਈ ਜਾ ਰਹੀ ਮੁਹਿੰਮ ਕਾਬਿਲ-ਏ-ਤਾਰੀਫ਼ ਹੈ ਅਤੇ ਫਾਊਂਡੇਸ਼ਨ ਇਸ ਸੰਘਰਸ਼ ਵਿੱਚ ਸਰਕਾਰ ਨਾਲ ਪੂਰਾ ਸਹਿਯੋਗ ਦੇਣ ਲਈ ਵਚਨਬੱਧ ਹੈ।

ਵਿਧਾਇਕ ਕੁਲਵੰਤ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਜੰਗ ਲੜਨ ਲਈ ਲੋਕਾਂ ਨੂੰ ਆਪਣੇ ਹੱਕਾਂ ਦੇ ਨਾਲ-ਨਾਲ ਫਰਜ਼ਾਂ ਦੀ ਵੀ ਪੂਰੀ ਜਾਣਕਾਰੀ ਹੋਣੀ ਚਾਹੀਦੀ ਹੈ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।