ਜਲੰਧਰ, 9 ਜੁਲਾਈ,ਬੋਲੇ ਪੰਜਾਬ ਬਿਉਰੋ;
ਜਲੰਧਰ ਦੇ ਬਸਤੀ ਦਾਨਿਸ਼ਮੰਦਾ ਰੋਡ ‘ਤੇ ਇੱਕ ਖਾਲੀ ਪਲਾਟ ਵਿੱਚੋਂ ਇੱਕ 23 ਸਾਲਾ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਮਿਲੀ। ਲਾਸ਼ ਦੇ ਨੇੜੇ ਇੱਕ ਸਰਿੰਜ, ਪਾਣੀ ਦੀ ਬੋਤਲ ਅਤੇ ਇੱਕ ਮੋਟਰਸਾਈਕਲ ਮਿਲਿਆ, ਜਿਸ ਕਾਰਨ ਮੌਕੇ ‘ਤੇ ਮੌਜੂਦ ਲੋਕਾਂ ਨੂੰ ਸ਼ੱਕ ਹੋਇਆ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ।
ਮ੍ਰਿਤਕ ਦੀ ਪਛਾਣ ਜਸਕਰਨ ਸਿੰਘ ਉਰਫ਼ ਕਰਨ ਵਾਸੀ ਪਿੰਡ ਗਿੱਲਾਂ ਵਜੋਂ ਹੋਈ ਹੈ। ਸੂਚਨਾ ਮਿਲਣ ‘ਤੇ ਬਸਤੀ ਬਾਵਾ ਖੇਲ ਥਾਣਾ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ।












