ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਨਵੇਂ ਬਣਾਏ ਸਟੂਡੀਓ ਦਾ ਕੀਤਾ ਉਦਘਾਟਨ

ਪੰਜਾਬ

ਅੰਮ੍ਰਿਤਸਰ, 9 ਜੁਲਾਈ,ਬੋਲੇ ਪੰਜਾਬ ਬਿਊਰੋ;
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਤਿਆਰ ਕਰਵਾਏ ਗਏ ਨਵੇਂ ਸਟੂਡੀਓ ਦਾ ਰਸਮੀ ਤੌਰ ’ਤੇ ਉਦਘਾਟਨ ਕੀਤਾ। ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਟੂਡੀਓ ਨੂੰ ਕਾਰਜਸ਼ੀਲ ਕਰਦਿਆਂ ਕਿਹਾ ਕਿ ਮੀਡੀਏ ਦੀਆਂ ਬਦਲੀਆਂ ਲੋੜਾਂ ਅਤੇ ਪ੍ਰਚਾਰ ਪ੍ਰਸਾਰ ਦੇ ਯੁੱਗ ਵਿਚ ਸੰਸਥਾ ਦੀਆਂ ਗਤੀਵਿਧੀਆਂ ਨੂੰ ਸੰਗਤਾਂ ਤੱਕ ਪਹੁੰਚਾਉਣ ਲਈ ਨਵੀਆਂ ਤਕਨੀਕਾਂ ਬੇਹੱਦ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਸਮੇਂ ਦੇ ਹਾਣੀ ਬਣਦਿਆਂ ਸਿੱਖ ਸੰਸਥਾ ਦੀਆਂ ਗਤੀਵਿਧੀਆਂ ਨੂੰ ਸੰਗਤਾਂ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਲਗਾਤਾਰ ਯਤਨ ਕਰ ਰਹੀ ਹੈ। ਇਸੇ ਤਹਿਤ ਅਤਿ-ਆਧੁਨਿਕ ਤਕਨੀਕ ਨਾਲ ਇਹ ਸਟੂਡੀਓ ਤਿਆਰ ਕਰਵਾਇਆ ਗਿਆ ਹੈ, ਜਿਸ ਦਾ ਮਕਸਦ ਸਿੱਖੀ ਦੇ ਸੁਨੇਹੇ ਨੂੰ ਆਧੁਨਿਕ ਤਕਨੀਕ ਜ਼ਰੀਏ ਵਿਸ਼ਵ ਭਰ ਦੀਆਂ ਸੰਗਤਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਨੌਜੁਆਨ ਪੀੜ੍ਹੀ ਨੂੰ ਸਿੱਖ ਸਿਧਾਂਤਾਂ ਅਤੇ ਗੁਰਮਤਿ ਨਾਲ ਜੋੜਨਾ ਹੈ। ਇਸ ਲਈ ਇਸ ਸਟੂਡੀਓ ਵਿਚ ਸਿੱਖ ਇਤਿਹਾਸ, ਗੁਰਮਤਿ ਸਿਧਾਂਤ ਅਤੇ ਸਿੱਖ ਰਹਿਤ ਮਰਯਾਦਾ ’ਤੇ ਆਧਾਰਤ ਪ੍ਰੋਗਰਾਮ ਤਿਆਰ ਕੀਤੇ ਜਾਣਗੇ। ਇਸ ਤੋਂ ਇਲਾਵਾ ਸਿੱਖ ਸੰਸਥਾ ਵੱਲੋਂ ਧਰਮ ਪ੍ਰਚਾਰ, ਸਿੱਖਿਆ, ਸਿਹਤ ਅਤੇ ਲੋਕ ਭਲਾਈ ਦੇ ਖੇਤਰ ਵਿਚ ਕੀਤੇ ਜਾਂਦੇ ਕਾਰਜਾਂ ਨੂੰ ਉਭਾਰਨ ਲਈ ਵੀ ਇਸ ਨੂੰ ਵਰਤੋਂ ਵਿਚ ਲਿਆਂਦਾ ਜਾਵੇਗਾ।
ਸਟੂਡੀਓ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਮੈਂਬਰ ਸ. ਮੋਹਨ ਸਿੰਘ ਬੰਗੀ, ਬੀਬੀ ਜੋਗਿੰਦਰ ਕੌਰ, ਸ. ਨਵਤੇਜ ਸਿੰਘ ਕਾਉਣੀ, ਸ. ਜਸਮੇਰ ਸਿੰਘ ਲਾਛੜੂ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸਹਾਇਕ ਸੁਪ੍ਰਿੰਟੈਂਡੈਂਟ ਸ. ਸੁਰਜੀਤ ਸਿੰਘ ਰਾਣਾ, ਆਦਿ ਮੌਜੂਦ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।