ਚੰਡੀਗੜ੍ਹ 11 ਜੁਲਾਈ ਬੋਲੇ ਪੰਜਾਬ ਬਿਊਰੋ;
ਭਾਜਪਾ ਦੇ ਸੂਬਾ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਚੰਡੀਗੜ੍ਹ ਤੋਂ ਜਾਰੀ ਆਪਣੇ ਬਿਆਨ ਵਿੱਚ ਕਿਹਾ ਕਿ ਸ਼੍ਰੀ ਅਸ਼ਵਨੀ ਸ਼ਰਮਾ ਵੱਲੋਂ 13 ਜੁਲਾਈ 2025 ਨੂੰ ਸਵੇਰੇ 11:00 ਵਜੇ ਕਾਰਜਕਾਰੀ ਸੂਬਾ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਦੇ ਮੌਕੇ ‘ਤੇ ਪੰਜਾਬ ਭਾਜਪਾ ਦੇ ਸੂਬਾ ਦਫ਼ਤਰ, ਸੈਕਟਰ 37ਏ, ਚੰਡੀਗੜ੍ਹ ਵਿਖੇ ਆਯੋਜਿਤ ਸਮਾਗਮ ਵਿੱਚ ਸ਼ਾਮਲ ਹੋਣ ਲਈ ਭਾਜਪਾ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਉਹ ਵੱਡੀ ਗਿਣਤੀ ਵਿੱਚ ਉਤਸ਼ਾਹ ਅਤੇ ਜੋਸ਼ ਨਾਲ ਪ੍ਰੋਗਰਾਮ ਵਿੱਚ ਪਹੁੰਚਣਗੇ। ਉਨ੍ਹਾਂ ਕਿਹਾ ਕਿ ਜਦੋਂ ਤੋਂ ਅਸ਼ਵਨੀ ਸ਼ਰਮਾ ਜੀ ਨੂੰ ਸੂਬਾ ਕਾਰਜਕਾਰੀ ਪ੍ਰਧਾਨ ਬਣਾਏ ਜਾਣ ਦੀ ਖ਼ਬਰ ਆਈ ਹੈ, ਭਾਜਪਾ ਵਰਕਰ ਪੂਰੇ ਪੰਜਾਬ ਵਿੱਚ ਲਗਾਤਾਰ ਜਸ਼ਨ ਮਨਾ ਰਹੇ ਹਨ। ਉੱਭਾ ਨੇ ਕਿਹਾ ਕਿ ਵਰਕਰਾਂ ਦਾ ਇਹ ਵੱਡਾ ਉਤਸ਼ਾਹ ਪੰਜਾਬ ਭਾਜਪਾ ਲਈ ਇੱਕ ਸ਼ੁਭ ਸੰਕੇਤ ਹੈ। ਉਨ੍ਹਾਂ ਕਿਹਾ ਕਿ ਹੁਣ ਭਾਜਪਾ ਪੰਜਾਬ ਵਿੱਚ ਬਿਹਤਰ ਪ੍ਰਦਰਸ਼ਨ ਕਰੇਗੀ। ਉੱਭਾ ਨੇ ਕਿਹਾ ਕਿ ਲੋਕ ਹੁਣ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਤੋਂ ਤੰਗ ਆ ਚੁੱਕੇ ਹਨ ਜੋ ਝੂਠੇ ਵਾਅਦਿਆਂ ਦੇ ਆਧਾਰ ‘ਤੇ ਸੱਤਾ ਵਿੱਚ ਆਈ ਸੀ ਅਤੇ ਹੁਣ ਇਸ ਸਰਕਾਰ ਨੂੰ ਹਟਾਉਣ ਅਤੇ ਪੰਜਾਬ ਵਿੱਚ ਭਾਜਪਾ ਨੂੰ ਸੱਤਾ ਵਿੱਚ ਲਿਆਉਣ ਲਈ ਉਤਸੁਕ ਹਨ।












