ਭਗਵੰਤ ਮਾਨ ਰਾਜਨੀਤਿਕ ਅਤੇ ਨੈਤਿਕ ਮਰਿਆਦਾ ਭੁੱਲ ਚੁੱਕੇ ਹਨ : ਫਤਿਹ ਜੰਗ ਬਾਜਵਾ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 11 ਜੁਲਾਈ ,ਬੋਲੇ ਪੰਜਾਬ ਬਿਊਰੋ;
ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਫਤਿਹ ਜੰਗ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਲਈ ਅਸ਼ੋਭਣੀ ਭਾਸ਼ਾ ਦੀ ਵਰਤੋਂ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸਖਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਭਾਸ਼ਾ ਸਾਫ ਦਰਸਾਉਂਦੀ ਹੈ ਕਿ ਉਹ ਰਾਜਨੀਤਿਕ ਅਤੇ ਨੈਤਿਕ ਮਰਿਆਦਾ ਭੁੱਲ ਚੁੱਕੇ ਹਨ।

ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਨੂੰ ਬੇਤੁਕਾ, ਬਹੁਤ ਹੀ ਸ਼ਰਮਨਾਕ ਅਤੇ ਮਾਨਸਿਕ ਘਟਿਆਪਣ ਨਾਲ ਭਰਿਆ ਹੋਇਆ ਕਰਾਰ ਦਿੱਤਾ। ਉਨ੍ਹਾਂ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਅਹੁਦੇ ਦੀ ਗਰਿਮਾ ਨੂੰ ਧਿਆਨ ਵਿਚ ਰੱਖਦੇ ਹੋਏ ਹੀ ਬਿਆਨਬਾਜ਼ੀ ਕਰਣ। ਉਨ੍ਹਾਂ ਦੇ ਬਿਆਨ ਨਾ ਸਿਰਫ ਪ੍ਰਧਾਨ ਮੰਤਰੀ ਪ੍ਰਤੀ ਅਸੱਤਕਾਰ ਦਾ ਪ੍ਰਤੀਕ ਹਨ, ਸਗੋਂ ਹਰ ਭਾਰਤੀ ਨੂੰ ਅਪਮਾਨਿਤ ਕਰਨ ਵਾਲੇ ਹਨ। ਵਿਦੇਸ਼ਾਂ ਵਿਚ ਪ੍ਰਧਾਨ ਮੰਤਰੀ ਨੂੰ ਮਿਲਣ ਵਾਲਾ ਹਰ ਸਨਮਾਨ ਪੂਰੇ ਦੇਸ਼ ਦਾ ਸਨਮਾਨ ਹੁੰਦਾ ਹੈ, ਜਿਸ ਉਤੇ ਸਾਨੂੰ ਮਾਣ ਹੋਣਾ ਚਾਹੀਦਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।