ਟਰੈਕਟਰ ਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ, ਦੋ ਨੌਜਵਾਨਾਂ ਦੀ ਮੌਕੇ ‘ਤੇ ਮੌਤ

ਪੰਜਾਬ


ਅਜਨਾਲਾ, 12 ਜੁਲਾਈ,ਬੋਲੇ ਪੰਜਾਬ ਬਿਊਰੋ;
ਸਰਹੱਦੀ ਤਹਿਸੀਲ ਅਜਨਾਲਾ ਤੋਂ ਥੋੜ੍ਹੀ ਦੂਰੀ ‘ਤੇ ਸਥਿਤ ਭਿੰਡੀ ਸੈਦਾਂ ਕਸਬੇ ਨੇੜੇ ਬੀਤੀ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਟਰੈਕਟਰ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕਾਂ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਪਿੰਡ ਸ਼ੇਖਭੱਟੀ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਖਬੀਰ ਸਿੰਘ ਵਜੋਂ ਹੋਈ ਹੈ। ਦੋਵੇਂ ਨੌਜਵਾਨ ਮਿਹਨਤ ਮਜ਼ਦੂਰੀ ਕਰਕੇ ਆਪਣਾ ਗੁਜ਼ਾਰਾ ਕਰਦੇ ਸਨ। ਪਰਿਵਾਰਕ ਮੈਂਬਰਾਂ ਅਨੁਸਾਰ ਜਦੋਂ ਇਹ ਹਾਦਸਾ ਵਾਪਰਿਆ ਉਹ ਸਾਰਾ ਦਿਨ ਕੰਮ ਕਰਨ ਤੋਂ ਬਾਅਦ ਘਰ ਵਾਪਸ ਆ ਰਹੇ ਸਨ।
ਭਿੰਡੀ ਸੈਦਾਂ ਥਾਣੇ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਅਜਨਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ। ਹਾਦਸੇ ਸਬੰਧੀ ਪੁਲਿਸ ਲੋੜੀਂਦੀ ਕਾਰਵਾਈ ਕਰ ਰਹੀ ਹੈ। ਇਸ ਹਾਦਸੇ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।