ਬੀਐੱਸਐੱਫ ਤੇ ਪੰਜਾਬ ਪੁਲਿਸ ਨੇ ਸਾਂਝੇ ਤੌਰ ’ਤੇ ਫੜੀ ਹੈਰੋਇਨ ਦੀ ਵੱਡੀ ਖੇਪ

ਪੰਜਾਬ


ਡੇਰਾ ਬਾਬਾ ਨਾਨਕ, 15 ਜੁਲਾਈ,ਬੋਲੇ ਪੰਜਾਬ ਬਿਊਰੋ;
ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਸਥਿਤ ਗੁਰਦਾਸਪੁਰ ਸੈਕਟਰ ਵਿੱਚ ਆਉਂਦੀ ਬੀਐੱਸਐੱਫ ਦੀ 113ਵੀਂ ਬਟਾਲੀਅਨ ਅਤੇ ਪੰਜਾਬ ਪੁਲਿਸ ਨੇ ਸਾਂਝੇ ਤੌਰ ’ਤੇ ਚਲਾਏ ਗਏ ਇੱਕ ਖ਼ਾਸ ਮੁਹਿੰਮ ਦੌਰਾਨ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਇਨ੍ਹਾਂ ਦੋਹਾਂ ਸੁਰੱਖਿਆ ਏਜੰਸੀਆਂ ਨੇ ਪਿੰਡ ਠੇਠਰਕੇ ਦੇ ਖੇਤਾਂ ਵਿੱਚੋਂ ਹੈਰੋਇਨ ਭਰਿਆ ਪੈਕਟ ਕਬਜ਼ੇ ’ਚ ਲਿਆ ਹੈ।
ਜਾਣਕਾਰੀ ਅਨੁਸਾਰ, ਸੋਮਵਾਰ ਦੇ ਦਿਨ ਬੀਐੱਸਐੱਫ ਦੀ ਆਬਾਦ ਚੌਕੀ ’ਤੇ ਤਾਇਨਾਤ ਜਵਾਨਾਂ ਨੂੰ ਖ਼ਾਸ ਸੂਚਨਾ ਮਿਲੀ ਸੀ। ਇਸ ਸੂਚਨਾ ’ਤੇ ਪੁਲਿਸ ਨਾਲ ਮਿਲ ਕੇ ਚਲਾਏ ਗਏ ਅਭਿਆਨ ਦੌਰਾਨ ਝੋਨੇ ਦੇ ਖੇਤ ਵਿੱਚੋਂ ਇੱਕ ਪੈਕਟ ਮਿਲਿਆ, ਜੋ ਕਿ ਡਰੋਨ ਰਾਹੀਂ ਪਾਕਿਸਤਾਨ ਵੱਲੋਂ ਭੇਜਿਆ ਗਿਆ ਸੀ। ਇਸ ਪੈਕਟ ਵਿੱਚ ਲਗਭਗ 3 ਕਿਲੋ ਹੈਰੋਇਨ ਸੀ।
ਬੀਐੱਸਐੱਫ ਦੇ ਅਧਿਕਾਰੀਆਂ ਮੁਤਾਬਕ, ਇਹ ਸਫਲਤਾ ਕਿਸਾਨਾਂ ਦੇ ਸਹਿਯੋਗ ਨਾਲ ਮਿਲੀ ਹੈ। ਬੀਐੱਸਐੱਫ ਵੱਲੋਂ ਪਿੰਡ ਦੇ ਕਿਸਾਨਾਂ ਨਾਲ ਨਿਯਮਤ ਤੌਰ ’ਤੇ ਕੀਤੀਆਂ ਜਾਂਦੀਆਂ ਮੀਟਿੰਗਾਂ ਦੇ ਨਤੀਜੇ ਵਜੋਂ, ਇੱਕ ਕਿਸਾਨ ਨੇ ਜਮੀਨ ’ਚ ਪਏ ਪੈਕਟ ਦੀ ਸੂਚਨਾ ਸੁਰੱਖਿਆ ਬਲਾਂ ਨੂੰ ਦਿੱਤੀ। ਤੁਰੰਤ ਕਾਰਵਾਈ ਕਰਦਿਆਂ ਬੀਐੱਸਐੱਫ ਅਤੇ ਪੁਲਿਸ ਨੇ ਖੇਤਰ ’ਚ ਹੈਰੋਇਨ ਦੀ ਖੇਪ ਬਰਾਮਦ ਕਰ ਲਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।