ਹਲਕਾ ਸਿੱਖਿਆ ਕੋਆਰਡੀਨੇਟਰ ਵਿਜੈ ਮੈਨਰੋ ਨੇ ਸਰਕਾਰੀ ਸਕੂਲਾਂ ਵਿੱਚ ਸਕੂਲ ਮੁਖੀਆਂ ਨਾਲ ਮੀਟਿੰਗ ਕੀਤੀ

ਪੰਜਾਬ

ਸਕੂਲਾਂ ਵਿੱਚ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਗਠਨ ਲਈ ਮਾਪਿਆਂ, ਅਧਿਆਪਕਾਂ ਅਤੇ ਸਕੂਲ ਮੁਖੀਆਂ ਵਿੱਚ ਭਾਰੀ ਉਤਸ਼ਾਹ: ਵਿਜੈ ਮੈਨਰੋ

ਰਾਜਪੁਰਾ 15 ਜੁਲਾਈ ,ਬੋਲੇ ਪੰਜਾਬ ਬਿਊਰੋ;

ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਪ੍ਰੇਰਨਾ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਨਿਵੇਕਲੇ ਉਪਰਾਲਿਆਂ ਸਦਕਾ ਪੰਜਾਬ ਦੀ ਸਕੂਲੀ ਸਿੱਖਿਆ ਵਿੱਚ ਮਿਸਾਲੀ ਸੁਧਾਰ ਹੋ ਰਹੇ ਹਨ। ਇਸੇ ਤਹਿਤ ਹਲਕਾ ਰਾਜਪੁਰਾ ਦੇ ਸਰਕਾਰੀ ਸਕੂਲਾਂ ਵਿੱਚ ਹਲਕਾ ਵਿਧਾਇਕ ਨੀਨਾ ਮਿੱਤਲ ਦੀ ਅਗਵਾਈ ਹੇਠ ਹਲਕਾ ਸਿੱਖਿਆ ਕੋਆਰਡੀਨੇਟਰ ਵਿਜੇ ਮੈਨਰੋ ਨੇ ਸਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ, ਸਰਕਾਰੀ ਪ੍ਰਾਇਮਰੀ ਸਕੂਲ ਐਨਟੀਸੀ ਨੰ: 2, ਸਰਕਾਰੀ ਪ੍ਰਾਇਮਰੀ ਸਕੂਲ ਐਨਟੀਸੀ ਨੰ: 1, ਕੇ. ਕੇ. ਸੀਨੀਅਰ ਸੈਕੰਡਰੀ ਸਕੂਲ ਅਤੇ ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਐਨਟੀਸੀ ਰਾਜਪੁਰਾ ਵਿਖੇ ਸਕੂਲ ਮੁਖੀਆਂ ਨਾਲ ਵਿਦਿਆਰਥੀਆਂ ਦੀ ਗੁਣਾਤਮਕ ਸਿੱਖਿਆ ਅਤੇ ਸਕੂਲ ਦੇ ਸਰੰਚਨਾਤਕ ਵਿਕਾਸ ਲਈ ਗ੍ਰਾਂਟਾਂ ਦੀ ਉਚਿਤ ਵਰਤੋਂ ਕਰਨ ਲਈ ਵਿਚਾਰਾਂ ਕੀਤੀਆਂ। ਵਿਜੇ ਮੈਨਰੋ ਨੇ ਕਿਹਾ ਕਿ ਸਕੂਲ ਮੁਖੀਆਂ ਵੱਲੋਂ ਸਕੂਲਾਂ ਦੀਆਂ ਬਣਾਈਆਂ ਜਾ ਰਹੀਆਂ ਸਕੂਲ ਮੈਨੇਜਮੈਂਟ ਕਮੇਟੀਆਂ ਲਈ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਉਹਨਾਂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਵੀ ਚਰਚਾ ਕੀਤੀ। ਇਸ ਮੌਕੇ ਰਾਜਿੰਦਰ ਸਿੰਘ ਚਾਨੀ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਸਕੂਲ ਪ੍ਰਿੰਸੀਪਲ ਜਸਬੀਰ ਕੌਰ, ਪਿਆਰਾ ਸਿੰਘ ਸੈਂਟਰ ਹੈੱਡ ਟੀਚਰ, ਸੁਧਾ ਕੁਮਾਰੀ ਹੈੱਡ ਮਿਸਟ੍ਰੈਸ, ਸੋਨੀਆ ਭਾਟੀਆ, ਜੋਤੀ ਪੁਰੀ ਸੈਂਟਰ ਹੈੱਡ ਟੀਚਰ, ਹਰਜੀਤ ਕੌਰ, ਲੈਕਚਰਾਰ ਰਾਜਿੰਦਰ ਸਿੰਘ, ਅਨੁ ਆਰਿਆ, ਰੂਹੀ, ਹਰਪ੍ਰੀਤ ਕੌਰ, ਗੀਤਾਂਜਲੀ, ਮੌਨਿਕਾ ਜੌੜਾ, ਪੁਨੀਤਾ ਵਾਲੀਆ, ਵਿਦਿਆਰਥੀਆਂ ਦੇ ਮਾਪੇ ਅਤੇ ਪਤਵੰਤੇ ਸੱਜਣ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।