ਯੁੱਧ ਨਸ਼ਿਆਂ ਵਿਰੁੱਧ ਵਿਸ਼ੇ ‘ਤੇ ਅਧਿਆਪਕਾਂ ਲਈ ਦੋ ਦਿਨਾ ਸੈਮੀਨਾਰ ਦੀ ਸ਼ੁਰੂਆਤ

ਪੰਜਾਬ

ਅਧਿਆਪਕ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਵਚਨਬੱਧ: ਸੁਧਾ ਕੁਮਾਰੀ

ਰਾਜਪੁਰਾ, 16 ਜੁਲਾਈ ,ਬੋਲੇ ਪੰਜਾਬ ਬਿਉਰੋ;

ਪੰਜਾਬ ਸਰਕਾਰ ਵੱਲੋਂ ਨਸ਼ੇਖੋਰੀ ਵਿਰੁੱਧ ਚਲਾਈ ਜਾ ਰਹੀ ਵਿਸ਼ਾਲ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਅਧਿਆਪਕਾਂ ਨੂੰ ਨਸ਼ਿਆਂ ਦੀ ਬੁਰਾਈਆਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਤਿਆਰ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਵਿੱਚ ਇਸ ਮੁਹਿੰਮ ਨੂੰ ਜਮੀਨੀ ਪੱਧਰ ‘ਤੇ ਲਾਗੂ ਕਰਨ ਲਈ ਵੱਖ-ਵੱਖ ਕਦਮ ਚੁੱਕੇ ਜਾ ਰਹੇ ਹਨ।
ਇਸ ਸੰਦੇਸ਼ ਨੂੰ ਆਮ ਕਰਨ ਲਈ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਅਧਿਆਪਕਾਂ ਲਈ ਦੋ ਰੋਜ਼ਾ ਸੈਮੀਨਾਰ ਆਯੋਜਿਤ ਕੀਤਾ ਜਾ ਰਿਹ ਹੈ। ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਿਪਟੀ ਡੀ.ਈ.ਓ. ਡਾ. ਰਵਿੰਦਰਪਾਲ ਸ਼ਰਮਾ ਦੀ ਅਗਵਾਈ ਹੇਠ ਇਹ ਸੈਮੀਨਾਰ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਆਰੰਭ ਹੋਇਆ।
ਸੈਮੀਨਾਰ ਦੀ ਸ਼ੁਰੂਆਤ ਸਕੂਲ ਦੀ ਹੈੱਡ ਮਿਸਟ੍ਰੈਸ ਸੁਧਾ ਕੁਮਾਰੀ ਵੱਲੋਂ ਕੀਤੀ ਗਈ, ਜਿਨ੍ਹਾਂ ਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਯੁੱਧ ਵਿੱਚ ਅਧਿਆਪਕ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਸਿਖਾ ਕੇ ਉਨ੍ਹਾਂ ਦੀ ਸੋਚ ਬਦਲ ਸਕਦੇ ਹਾਂ।


ਇਸ ਮੌਕੇ ਰਿਸੋਰਸ ਪਰਸਨ ਜਤਿੰਦਰ ਸਿੰਘ ਬਲਾਕ ਰਿਸੋਰਸ ਕੋਆਰਡੀਨੇਟਰ ਸੈਕੰਡਰੀ ਨੇ ਅਧਿਆਪਕਾਂ ਨਾਲ ਸੰਵੇਦਨਸ਼ੀਲ ਚਰਚਾ ਕਰਦਿਆਂ ਨਸ਼ਿਆਂ ਦੇ ਕਾਰਨ, ਸੰਕੇਤਕਾਂ ਅਤੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਅਨੁਪਮ ਬਲਾਕ ਰਿਸੋਰਸ ਪਰਸਨ ਸੈਕੰਡਰੀ ਨੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਤੋਂ ਬਚਾਉਣ ਲਈ ਸਮਾਜਕ, ਸਿੱਖਿਆਤਮਕ ਅਤੇ ਮਨੋਵਿਗਿਆਨਕ ਢੰਗਾਂ ਦੀ ਚਰਚਾ ਕੀਤੀ।
ਸੈਮੀਨਾਰ ਵਿੱਚ ਭਾਗ ਲੈ ਰਹੇ ਅਧਿਆਪਕਾਂ ਨੂੰ ਰਾਜਿੰਦਰ ਸਿੰਘ ਚਾਨੀ ਸਕਾਊਟ ਮਾਸਟਰ ਵੱਲੋਂ ਜੀ ਆਇਆਂ ਕਿਹਾ ਗਿਆ। ਕਮਲਜੀਤ ਸਿੰਘ ਸਹਾਇਕ ਬਲਾਕ ਨੋਡਲ ਅਫ਼ਸਰ ਬਲਾਕ ਰਾਜਪੁਰਾ-2 ਨੇ ਅਧਿਆਪਕਾਂ ਦੀ ਭੂਮਿਕਾ ਨੂੰ ਸਮਾਜਕ ਬਦਲਾਅ ਦੀ ਅਹਿਮ ਕੜੀ ਦੱਸਦੇ ਹੋਏ ਉਨ੍ਹਾਂ ਨੂੰ ਨਸ਼ੇ ਵਿਰੋਧੀ ਅਭਿਆਨ ਵਿੱਚ ਪ੍ਰੇਰਿਤ ਕੀਤਾ।
ਇਸ ਮੌਕੇ ਮੀਨਾ ਰਾਣੀ ਹਿੰਦੀ ਮਿਸਟ੍ਰੈਸ, ਨਰੇਸ਼ ਧਮੀਜਾ ਕੰਪਿਊਟਰ ਫੈਕਲਟੀ, ਰਣਜੋਧ ਸਿੰਘ, ਅਮਨ ਕੁਮਾਰ, ਗੁਲਜ਼ਾਰ ਖਾਂ ਅਤੇ ਹੋਰ ਅਧਿਆਪਕ ਵੀ ਮੌਜੂਦ ਰਹੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।