ਬਿਲਡਿੰਗ ਉਸਾਰੀ ਮਿਸਤਰੀਆਂ ਤੇ ਮਜ਼ਦੂਰਾਂ ਦੀ ਜਥੇਬੰਦੀ ਦੀ ਹੋਈ ਮੀਟਿੰਗ

ਪੰਜਾਬ

25 ਨੂੰ ਸੰਗਰੂਰ ਵਿਖੇ ਜਬਰ ਵਿਰੋਧੀ ਰੈਲੀ ਵਿਚ ਸ਼ਮੂਲੀਅਤ ਕਰਨ ਦਾ ਫੈਸਲਾ


ਸੁਬਾਈ ਜਨਰਲ ਸਕੱਤਰ ਰਾਜ ਮਲੋਟ ਦੀ ਬੇਵਕਤੀ ਮੌਤ ਤੇ ਸੋਗ ਮਤਾ ਪਾਸ


ਸ੍ਰੀ ਚਮਕੌਰ ਸਾਹਿਬ,16, ਜੁਲਾਈ ,ਬੋਲੇ ਪੰਜਾਬ ਬਿਉਰੋ;

ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਸੰਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਭਵਨ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਜਨਰਲ ਸਕੱਤਰ ਮਿਸਤਰੀ ਮਨਮੋਹਣ ਸਿੰਘ ਕਾਲਾ ਨੇ ਦੱਸਿਆ ਕਿ ਮਜ਼ਦੂਰਾਂ ਤੇ ਦਲਿਤਾਂ ਦੀਆਂ ਜਥੇਬੰਦੀਆਂ ਦੇ ਸੱਦੇ ਤੇ ਜਮੀਨ ਦੀ ਸੰਵਿਧਾਨਿਕ ਮੰਗ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਪੰਜਾਬ ਸਰਕਾਰ ਵੱਲੋਂ ਪੁਲਿਸ ਸਟੇਟ ਤਹਿਤ ਜਬਰ ਨਾਲ ਦਬਾਉਣ ਲਈ ਮਜ਼ਦੂਰਾਂ ਨੂੰ ਜੇਲਾਂ ਵਿੱਚ ਸੁੱਟਿਆ ਜਾ ਰਿਹਾ ਹੈ। ਸੰਗਰੂਰ ਦੇ ਪਿੰਡਾਂ ਵਿੱਚ ਅਣ ਐਲਾਨੀ ਐਮਰਜੈਂਸੀ ਲਾਈ ਹੋਈ ਹੈ। ਜਿਸ ਤਹਿਤ ਮਜ਼ਦੂਰਾਂ ਨੂੰ ਮੀਟਿੰਗਾਂ ਕਰਨ , ਆਪਣੇ ਹੱਕਾਂ ਲਈ ਸੰਘਰਸ਼ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਾਈ ਹੋਈ ਹੈ। ਇਸ ਜਬਰ ਵਿਰੁੱਧ ਪੰਜਾਬ ਦੀਆਂ ਮਜ਼ਦੂਰ ਤੇ ਕਿਸਾਨ ਜਥੇਬੰਦੀਆਂ ਵੱਲੋਂ 25 ਜੁਲਾਈ ਨੂੰ ਸੰਗਰੂਰ ਵਿਖੇ ਜਬਰ ਵਿਰੋਧੀ ਰੈਲੀ ਕੀਤੀ ਜਾ ਰਹੀ ਹੈ। ਜਿਸ ਵਿੱਚ ਬਲਾਕ ਚਮਕੌਰ ਸਾਹਿਬ ਤੋਂ ਵੱਡੀ ਗਿਣਤੀ ਵਿੱਚ ਮਿਸਤਰੀ, ਮਜ਼ਦੂਰ ਸ਼ਮੂਲੀਅਤ ਕਰਨਗੇ। ਮੀਟਿੰਗ ਵਿੱਚ ਅਧੂਰੇ ਪਏ ਨਵੇਂ ਲੇਬਰ ਚੌਂਕ ਨੂੰ ਮੁਕੰਮਲ ਕਰਵਾਉਣ ਲਈ ਸ਼ੁਰੂ ਕੀਤੇ ਕੰਮ ਲਈ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਦਾ ਧੰਨਵਾਦ ਕੀਤਾ। ਮੀਟਿੰਗ ਵਿੱਚ ਲੇਬਰ ਵਿਭਾਗ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਮਜ਼ਦੂਰਾਂ ਦੇ ਪੈਨਸ਼ਨ ਕੇਸ , ਵਿਦਿਆਰਥੀਆਂ ਦੇ ਵਜ਼ੀਫੇ ਮੈਡੀਕਲ, ਲਾਭਪਾਤਰੀ ਕਾਪੀਆਂ ਨੂੰ ਨਿਊ ਕਰਨ, ਆਦੀ ਲੰਮੇ ਸਮੇਂ ਤੋਂ ਬਕਾਏ ਪਏ ਕੇਸਾਂ ਦਾ ਨਿਪਟਾਰਾ ਕੀਤਾ ਜਾਵੇ। ਮੀਟਿੰਗ ਵਿੱਚ ਸੁਬਾਈ ਜਨਰਲ ਸਕੱਤਰ ਰਾਜ ਸਿੰਘ ਮਲੋਟ ਦੀ ਬੇਵਕਤੀ ਮੌਤ ਤੇ ਸੋਗ ਮਤਾ ਪਾਸ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਦਲਵੀਰ ਸਿੰਘ ਜਟਾਣਾ, ਦਵਿੰਦਰ ਸਿੰਘ ਰਾਜੂ, ਰਮੇਸ਼ ਕੁਮਾਰ ਕਾਕਾ, ਸਤਵਿੰਦਰ ਸਿੰਘ ਨੀਟਾ, ਜਗਮੀਤ ਸਿੰਘ, ਦਲਜੀਤ ਸਿੰਘ ਬਿੱਟੂ, ਗੁਲਾਬ ਚੰਦ ਚੌਹਾਨ, ਅਜੈਬ ਸਿੰਘ ਸਮਾਣਾ, ਗੁਰਮੇਲ ਸਿੰਘ, ਸੁਰਿੰਦਰ ਸਿੰਘ, ਰਘਵੀਰ ਸਿੰਘ ਬਹਾਦਰ ਸਿੰਘ ਜਟਾਣਾ, ਜੀਵਨ ਸਿੰਘ ਕਮਲਜੀਤ ਸਿੰਘ, ਮਲਾਗਰ ਸਿੰਘ ਆਦੀ ਹਾਜਰ ਸਨ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।