ਮੋਹਾਲੀ, 17 ਜੁਲਾਈ,ਬੋਲੇ ਪੰਜਾਬ ਬਿਊਰੋ;
ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੀ ਤਬੀਅਤ ਠੀਕ ਨਹੀਂ ਹੈ। ਉਨ੍ਹਾਂ ਨੂੰ ਇਲਾਜ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ।
ਸੋਸ਼ਲ ਮੀਡੀਆ ’ਤੇ ਹਸਪਤਾਲ ਤੋਂ ਉਨ੍ਹਾਂ ਦੀਆਂ ਕੁਝ ਤਸਵੀਰਾਂ ਵੀ ਵਾਇਰਲ ਹੋਈਆਂ ਹਨ, ਜਿੱਥੇ ਉਹ ਹਸਪਤਾਲ ਦੇ ਬੈੱਡ ’ਤੇ ਵਿਖਾਈ ਦੇ ਰਹੇ ਹਨ। ਉਨ੍ਹਾਂ ਦੀ ਇੱਕ ਬਾਂਹ ’ਤੇ ਪਲੱਸਟਰ ਵੀ ਲੱਗਿਆ ਹੋਇਆ ਹੈ। ਹਾਲਾਂਕਿ ਇਹ ਹੁਣ ਤੱਕ ਪੱਕੇ ਤੌਰ ’ਤੇ ਨਹੀਂ ਦੱਸਿਆ ਗਿਆ ਕਿ ਉਨ੍ਹਾਂ ਨੂੰ ਕੀ ਹੋਇਆ ਹੈ, ਪਰ ਸਿਹਤ ਬਾਰੇ ਜਾਣਕਾਰੀ ਲੈਣ ਲਈ ਕਾਂਗਰਸ ਪਾਰਟੀ ਦੇ ਕਈ ਆਗੂ ਹਸਪਤਾਲ ਪਹੁੰਚ ਰਹੇ ਹਨ।
ਬੀਬੀ ਰਜਿੰਦਰ ਕੌਰ ਭੱਠਲ ਨੇ 1996 ਤੋਂ 1997 ਤੱਕ ਪੰਜਾਬ ਦੀ ਮੁੱਖ ਮੰਤਰੀ ਅਤੇ 2004 ਤੋਂ 2007 ਤੱਕ ਉਪ ਮੁੱਖ ਮੰਤਰੀ ਦੇ ਤੌਰ ’ਤੇ ਸੇਵਾ ਨਿਭਾਈ। ਉਹ ਪੰਜਾਬ ਦੀ ਰਾਜਨੀਤੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਚੁੱਕੇ ਹਨ।












