ਚਮਕੌਰ ਸਾਹਿਬ,17, ਜੁਲਾਈ ,ਬੋਲੇ ਪੰਜਾਬ ਬਿਊਰੋ( ਮਲਾਗਰ ਖਮਾਣੋ ) ;
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਨੂੰ ਪੁਲਿਸ ਰਾਜ ਵਿੱਚ ਬਦਲਣ ਅਤੇ ਪੰਜਾਬ ਅੰਦਰ ਧਰਨੇ ਮੁਜ਼ਾਹਰਿਆਂ ਲਾਈ ਅਣ ਐਲਾਣੀ ਖਿਲਾਫ ਪੰਜਾਬ ਦੀਆਂ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ 25 ਜੁਲਾਈ ਨੂੰ ਸੰਗਰੂਰ ਵਿੱਚ ਵੱਡਾ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਇਸ ਸੰਬੰਧੀ ਕਿਰਤੀ ਕਿਸਾਨ ਮੋਰਚੇ ਵੱਲੋਂ ਚਮਕੌਰ ਸਾਹਿਬ ਬਲਾਕ ਦੀ ਮੀਟਿੰਗ ਪ੍ਰਧਾਨ ਹਰਜੀਤ ਸਿੰਘ ਸੈਦਪੁਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੌਕੇ ਮੋਰਚੇ ਦੇ ਪ੍ਰਧਾਨ ਵੀਰ ਸਿੰਘ ਬੜਵਾ ਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਪ੍ਰਧਾਨ ਰਣਵੀਰ ਸਿੰਘ ਰੰਧਾਵਾ ਨੇ ਕਿਹਾ ਕਿ ਸੰਗਰੂਰ ਵਿੱਚ ਮਜ਼ਦੂਰ ਜਥੇਬੰਦੀ ਦੇ ਆਗੂਆਂ ਨੂੰ ਫੜਕੇ ਜੇਲ ਚ ਬੰਦ ਕੀਤਾ ਜਾ ਰਿਹਾ ਹੈ। ਸੰਗਰੂਰ ਵਿੱਚ ਧਰਨੇ ਮੁਜ਼ਾਹਰਿਆਂ ਉੱਪਰ ਅਣ ਐਲਾਣੀ ਪਾਬੰਦੀ ਲਾਈ ਹੋਈ ਹੈ । ਝੂਠੇ ਪੁਲਿਸ ਮੁਕਾਬਲੇ ਬਣਾਏ ਜਾ ਰਹੇ ਹਨ। ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਫੜਨ ਦੀ ਬਜਾਇ ਤਰੱਕੀਆਂ ਦਿੱਤੀਆਂ ਜਾ ਰਹੀਆਂ ਹਨ। ਆਗੂਆਂ ਨੇ ਕਿਹਾ ਕਿ 25 ਜੁਲਾਈ ਦੇ ਧਰਨੇ ਨੂੰ ਸਫਲ ਕਰਨ ਲਈ ਚਮਕੌਰ ਸਾਹਿਬ ਦੇ ਪਿੰਡਾਂ ਚ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਵੱਡੀ ਗਿਣਤੀ ਲੋਕਾਂ ਵੱਲੋਂ ਸੰਗਰੂਰ ਧਰਨੇ ਚ ਸ਼ਮੂਲੀਅਤ ਕੀਤੀ ਜਾਵੇਗੀ
ਆਗੂਆਂ ਨੇ ਕਿਹਾ ਕਿ ਕਾਰਪੋਰੇਟ ਸੈਕਟਰ ਨੂੰ ਕਿਸਾਨਾਂ ਦੀ 40 ਹਜ਼ਾਰ ਤੋਂ ਉੱਪਰ ਜ਼ਮੀਨ ਲੈਂਡ ਪੂਲਿੰਗ ਨੀਤੀ ਤਹਿਤ ਐਕਵਾਇਰ ਕਰਕੇ ਦਿੱਤੀ ਜਾ ਰਹੀ ਹੈ। ਕਿਸਾਨ ਆਪਣੀਆਂ ਜ਼ਮੀਨਾਂ ਬਚਾਉਣ ਜਥੇਬੰਦ ਹੋਕੇ ਸੰਘਰਸ਼ ਦੇ ਰਾਹ ਪੈ ਰਹੇ ਹਨ। ਇਸ ਜਥੇਬੰਦਕ ਘੋਲਾਂ ਨੂੰ ਦਬਾਉਣ ਲਈ ਪੁਲਿਸ ਦੀ ਦਹਿਸ਼ਤ ਲੋਕਾਂ ਵਿੱਚ ਪਾਉਣ ਲਈ ਪੰਜਾਬ ਨੂੰ ਪੁਲਿਸ ਰਾਜ ਵਿੱਚ ਬਦਲਿਆ ਜਾ ਰਿਹਾ ਹੈ। ਪੰਜਾਬ ਦੇ ਸਮੂਹ ਲੋਕਾਂ ਨੂੰ ਉਹਨਾਂ ਨੇ 25 ਜੁਲਾਈ ਦੇ ਧਰਨੇ ਵਿੱਚ ਪਹੁੰਚਣ ਦੀ ਅਪੀਲ ਕੀਤੀ ।ਇਸ ਮੌਕੇ ਗੁਰਚਰਨ ਸਿੰਘ ਮਾਣੇਮਾਜਰਾ ,ਮਲਕੀਤ ਸਿੰਘ ਮੁੰਡੀਆਂ ,ਹਰਵਿੰਦਰ ਸਿੰਘ ਮਾਨਗੜ ,ਕਰਮਜੀਤ ਸਿੰਘ ਢੇਸਪੁਰਾ ,ਅਮਰ ਸਿੰਘ ਅਟਾਰੀ, ਜਗਤਾਰ ਸਿੰਘ ਗੱਗੋਂ,ਗੁਰਜੀਤ ਸਿੰਘ ਕਤਲੌਰ ,ਜੈੱਲ ਸਿੰਘ ਕੰਧੋਲਾ ,ਤਰਲੋਚਨ ਸਿੰਘ ਸੈਦਪੁਰ ,ਬਲਵਿੰਦਰ ਸਿੰਘ,ਬਲਵੀਰ ਸਿੰਘ ਮਕੜੌਨਾ ,ਮਨਿੰਦਰ ਸਿੰਘ ਫਤਹਿਪੁਰ ਆਦਿ ਹਾਜ਼ਰ ਸਨ।












