ਮੋਗਾ, 18 ਜੁਲਾਈ,ਬੋਲੇ ਪੰਜਾਬ ਬਿਊਰੋ;
ਮੋਗਾ ਦੇ ਪਿੰਡ ਮੱਲੇਆਣਾ ਨਾਲ ਸਬੰਧਤ 48 ਸਾਲਾ ਹਰਪ੍ਰੀਤ ਸਿੰਘ ਦੀ ਫਿਲੀਪੀਨਸ ਦੀ ਰਾਜਧਾਨੀ ਮਨੀਲਾ ’ਚ ਦਿਲ ਦੌਰੇ ਕਾਰਨ ਅਚਾਨਕ ਮੌਤ ਹੋ ਗਈ।
ਹਰਪ੍ਰੀਤ ਸਿੰਘ ਪੁੱਤਰ ਸ੍ਰੀ ਕ੍ਰਿਪਾਲ ਸਿੰਘ ਕੁਝ ਸਮਾਂ ਪਹਿਲਾਂ ਹੀ ਵਿਦੇਸ਼ ਰੋਜ਼ੀ-ਰੋਟੀ ਦੀ ਖਾਤਿਰ ਗਿਆ ਸੀ। ਪਰਿਵਾਰਕ ਸੂਤਰਾਂ ਮੁਤਾਬਕ, ਬੀਤੇ ਦਿਨੀਂ ਉਹ ਅਚਾਨਕ ਬੇਹੋਸ਼ ਹੋ ਗਿਆ ਸੀ। ਹਸਪਤਾਲ ਲਿਜਾਣ ਤੋਂ ਪਹਿਲਾਂ ਹੀ ਉਸ ਨੇ ਦਮ ਤੋੜ ਦਿੱਤਾ।
ਉਸ ਦੇ ਪਿੱਛੇ ਬਿਰਧ ਮਾਪੇ, ਪਤਨੀ ਅਤੇ ਦੋ ਬੇਟੀਆਂ ਰੋ ਰੋ ਕੇ ਬੇਹਾਲ ਹਨ। ਘਰ ਦੇ ਇਕੱਲੇ ਕਮਾਉਣ ਵਾਲੇ ਦੀ ਅਚਾਨਕ ਮੌਤ ਕਾਰਨ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਡਿੱਗ ਗਿਆ ਹੈ।ਮੌਤ ਦੀ ਜਾਣਕਾਰੀ ਮਿਲਦਿਆਂ ਹੀ ਪਿੰਡ ’ਚ ਸੋਗ ਦੀ ਲਹਿਰ ਛਾ ਗਈ।












