ਮੋਹਾਲੀ ਦੀ ਸਿਆਸਤ ‘ਚ ਵੱਡਾ ਧਮਾਕਾ, ਰਣਜੀਤ ਸਿੰਘ ਗਿੱਲ ਨੇ ਅਕਾਲੀ ਦਲ ਨੂੰ ਆਖਿਆ ਅਲਵਿਦਾ

ਪੰਜਾਬ


ਮੋਹਾਲੀ, 18 ਜੁਲਾਈ,ਬੋਲੇ ਪੰਜਾਬ ਬਿਊਰੋ;
ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਇਕ ਹੋਰ ਵੱਡਾ ਸਿਆਸੀ ਝਟਕਾ ਲੱਗਿਆ। ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਨੇ ਅਚਾਨਕ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਲੈ ਕੇ ਸਾਰੇ ਅਹੁਦਿਆਂ ਤੱਕ ਅਸਤੀਫ਼ਾ ਦੇ ਕੇ ਸਿਆਸੀ ਹਲਚਲ ਤੇਜ਼ ਕਰ ਦਿੱਤੀ ਹੈ।
ਗਿੱਲ ਨੇ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜਿਆ ਹੈ।
ਇਸ ਅਸਤੀਫ਼ੇ ਨਾਲ ਨਾਂ ਸਿਰਫ਼ ਪਾਰਟੀ ਨੂੰ ਸਿਆਸੀ ਨੁਕਸਾਨ ਹੋਇਆ ਹੈ, ਬਲਕਿ ਖੇਤਰੀ ਸਿਆਸਤ ’ਚ ਨਵੀਂ ਚਰਚਾ ਨੂੰ ਜਨਮ ਮਿਲਿਆ ਹੈ।ਦੱਸਣਯੋਗ ਹੈ ਕਿ ਰਣਜੀਤ ਸਿੰਘ ਗਿੱਲ ਖਰੜ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਦੀ ਟਿਕਟ ’ਤੇ ਚੋਣਾਂ ਲੜ ਚੁੱਕੇ ਹਨ ਅਤੇ ਪਾਰਟੀ ’ਚ ਉਨ੍ਹਾਂ ਦੀ ਗਿਣਤੀ ਸਰਗਰਮ ਆਗੂਆਂ ’ਚ ਹੁੰਦੀ ਸੀ।ਜਾਣਕਾਰੀ ਮਿਲ ਰਹੀ ਹੈ ਕਿ ਰਣਜੀਤ ਸਿੰਘ ਗਿੱਲ ਜਲਦ ਹੀ ਕਿਸੇ ਹੋਰ ਪਾਰਟੀ ’ਚ ਸ਼ਾਮਲ ਹੋ ਸਕਦੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।