ਲੁਧਿਆਣਾ, 19 ਜੁਲਾਈ,ਬੋਲੇ ਪੰਜਾਬ ਬਿਊਰੋ;
ਪੁਲਿਸ ਨੇ ਇੱਕ ਵਿਆਹੁਤਾ ਔਰਤ ਨਾਲ ਜ਼ਬਰਦਸਤੀ ਸਰੀਰਕ ਸੰਬੰਧ ਬਣਾਉਣ ਵਾਲੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਸ਼ਿਮਲਾਪੁਰੀ ਦੇ ਦੁਰਗਾ ਨਗਰ ਦੀ ਰਹਿਣ ਵਾਲੀ ਔਰਤ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਰਾਮ ਪੁੱਤਰ ਸਦਵਾਰ ਉਸੇ ਘਰ ਵਿੱਚ ਰਹਿੰਦਾ ਹੈ ਜਿਸ ਵਿੱਚ ਉਹ ਆਪਣੇ ਪਤੀ ਨਾਲ ਰਹਿੰਦੀ ਹੈ।
13 ਜੁਲਾਈ ਨੂੰ ਜਦੋਂ ਉਸਦਾ ਪਤੀ ਕੰਮ ‘ਤੇ ਗਿਆ ਹੋਇਆ ਸੀ ਅਤੇ ਉਹ ਕਮਰੇ ਵਿੱਚ ਇਕੱਲੀ ਸੀ, ਤਾਂ ਮੁਲਜ਼ਮ ਉਸਦੇ ਕਮਰੇ ਵਿੱਚ ਆਇਆ ਅਤੇ ਉਸਦੀ ਸਹਿਮਤੀ ਤੋਂ ਬਿਨਾਂ ਉਸ ਨਾਲ ਸਰੀਰਕ ਸੰਬੰਧ ਬਣਾਏ ਅਤੇ ਉਸਨੂੰ ਮੂੰਹ ਬੰਦ ਰੱਖਣ ਦੀ ਧਮਕੀ ਦਿੱਤੀ। ਪੁਲਿਸ ਨੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ।












