ਹਵਾਈ ਅੱਡੇ ’ਤੇ 40 ਕਰੋੜ ਦੀ ਕੋਕੀਨ ਸਣੇ ਇਕ ਵਿਅਕਤੀ ਗ੍ਰਿਫ਼ਤਾਰ

ਨੈਸ਼ਨਲ ਪੰਜਾਬ


ਬੈਂਗਲੁਰੂ, 19 ਜੁਲਾਈ,ਬੋਲੇ ਪੰਜਾਬ ਬਿਉਰੋ;
ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਬੈਂਗਲੁਰੂ ਦੇ ਕੇਮਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ 4 ਕਿਲੋਗ੍ਰਾਮ ਤੋਂ ਵਧੇਰੇ ਕੋਕੀਨ ਜਬਤ ਕਰ ਕੇ ਇਕ ਭਾਰਤੀ ਯਾਤਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਿਸ ਦੀ ਕੀਮਤ 40 ਕਰੋੜ ਦੀ ਦੱਸੀ ਜਾ ਰਹੀ ਹੈ।
ਡੀ.ਆਰ.ਆਈ. ਦੇ ਬੰਗਲੁਰੂ ਜ਼ੋਨਲ ਯੂਨਿਟ ਦੇ ਅਧਿਕਾਰੀਆਂ ਨੇ ਅੱਜ ਸਵੇਰੇ ਦੋਹਾ, ਕਤਰ ਤੋਂ ਬੰਗਲੁਰੂ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੇ ਇਕ ਭਾਰਤੀ ਪੁਰਸ਼ ਯਾਤਰੀ ਨੂੰ ਰੋਕਿਆ ਅਤੇ 4006 ਗ੍ਰਾਮ (4 ਕਿਲੋਗ੍ਰਾਮ ਤੋਂ ਵੱਧ) ਕੋਕੀਨ ਬਰਾਮਦ ਕੀਤੀ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਲਗਭਗ 40 ਕਰੋੜ ਰੁਪਏ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੋਕੀਨ ਨੂੰ ਮੈਗਜ਼ੀਨ ਦੇ ਕਵਰਾਂ ਵਿਚ ਛੁਪਾਇਆ ਗਿਆ ਸੀ ਅਤੇ ਐਨ.ਡੀ.ਪੀ.ਐਸ. ਐਕਟ ਦੇ ਉਪਬੰਧਾਂ ਤਹਿਤ ਜ਼ਬਤ ਕਰ ਲਿਆ ਗਿਆ। ਯਾਤਰੀ ਨੂੰ ਐਨ.ਡੀ.ਪੀ.ਐਸ. ਐਕਟ 1985 ਦੇ ਉਪਬੰਧਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਅਤੇ ਨਿਆਂਇਕ ਹਿਰਾਸਤ ਵਿਚ ਭੇਜ ਦਿਤਾ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।