ਫਤਿਹਗੜ੍ਹ ਚੂੜੀਆਂ, 19 ਜੁਲਾਈ,ਬੋਲੇ ਪੰਜਾਬ ਬਿਉਰੋ;
ਸੋਸ਼ਲ ਮੀਡੀਆ ’ਤੇ ਮਹਿਲਾ ਨਾਇਬ ਤਹਿਸੀਲਦਾਰ ਦੀ ਰਿਸ਼ਵਤ ਲੈਣ ਦੀ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਤੁਰੰਤ ਸਖ਼ਤ ਕਦਮ ਚੁੱਕਦੇ ਹੋਏ ਕਾਰਵਾਈ ਕੀਤੀ ਹੈ। ਸਰਕਾਰ ਨੇ ਨਾਇਬ ਤਹਿਸੀਲਦਾਰ ਜਸਵੀਰ ਕੌਰ, ਜੋ ਕਿ ਫਤਿਹਗੜ੍ਹ ਚੂੜੀਆਂ ’ਚ ਤੈਨਾਤ ਸੀ, ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।
ਇਸਦੇ ਨਾਲ ਹੀ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਹੁਕਮ ਦਿੱਤਾ ਗਿਆ ਹੈ ਕਿ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਵਿਭਾਗ ਰਾਹੀਂ ਕਰਵਾਈ ਜਾਵੇ।













