ਜਿਨ੍ਹਾਂ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਇਆ, ਉਨ੍ਹਾਂ ਦੇ ਨਾਂ ਕੀਤੇ ਜਾਣ ਜਨਤਕ : ਸੁਖਬੀਰ ਬਾਦਲ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 19 ਜੁਲਾਈ,ਬੋਲੇ ਪੰਜਾਬ ਬਿਊਰੋ;
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਅਤੇ ਆਮ ਆਦਮੀ ਪਾਰਟੀ ’ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਦਾਅਵਾ ਕੀਤਾ ਕਿ ਦੋਹਾਂ ਪਾਰਟੀਆਂ ਨੇ 2015 ਦੇ ਬੇਅਦਬੀ ਮਾਮਲਿਆਂ ਦਾ ਰਾਜਨੀਤਿਕ ਫਾਇਦਾ ਚੁੱਕਣ ਦੀ ਕੋਸ਼ਿਸ਼ ਕੀਤੀ।
ਉਹਨਾਂ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ਪਰਗਟ ਸਿੰਘ ਅਤੇ ਰੰਧਾਵਾ ਵੱਲੋਂ ਸਵੀਕਾਰਿਆ ਗਿਆ ਕਿ ਬੇਅਦਬੀ ਮਾਮਲੇ ਨੂੰ ਰਾਜਨੀਤਿਕ ਤਰੀਕੇ ਨਾਲ ਵਰਤਿਆ ਗਿਆ। ਬਾਦਲ ਨੇ ਮੰਗ ਕੀਤੀ ਕਿ ਜਿਨ੍ਹਾਂ ਆਗੂਆਂ ਨੇ ਦੋਸ਼ੀਆਂ ਦੀ ਪੁਸ਼ਤ ਪਨਾਹੀ ਕੀਤੀ ਸੀ, ਉਨ੍ਹਾਂ ਦੇ ਨਾਮ ਜਨਤਕ ਕੀਤੇ ਜਾਣ।
ਸੁਖਬੀਰ ਬਾਦਲ ਨੇ ਕਿਹਾ ਕਿ ਜਾਂਚ ਟੀਮਾਂ ਲੋਕਾਂ ਨੂੰ ਠੱਗਣ ਲਈ ਬਣਾਈਆਂ ਗਈਆਂ ਸਨ ਅਤੇ ਰੰਧਾਵਾ ਨੇ ਵੀ ਇਹ ਗੱਲ ਕਬੂਲੀ ਹੈ। ਉਹਨਾਂ ਦਾਅਵਾ ਕੀਤਾ ਕਿ ਕੁੰਵਰ ਵਿਜੇ ਪ੍ਰਤਾਪ ਨੇ ਬੇਅਦਬੀ ਮਾਮਲੇ ’ਚ ਆਪ ਨਾਲ ਮਿਲ ਕੇ ਸਿਆਸਤ ਕੀਤੀ, ਜਿਸ ਕਾਰਨ ਉਹ ਰਾਜਨੀਤੀ ਵਿਚ ਆਇਆ।
ਉਹਨਾਂ ਨੇ ਕਿਹਾ ਕਿ ਆਪ ਦੇ ਮੰਤਰੀਆਂ ਨੇ ਵੀ ਦੋਸ਼ੀਆਂ ਦੀ ਹਮਾਇਤ ਕੀਤੀ ਅਤੇ ਉਨ੍ਹਾਂ ਖਿਲਾਫ 2025 ਦੇ ਨਵੇਂ ਕਾਨੂੰਨ ਤਹਿਤ ਸਖਤ ਕਾਰਵਾਈ ਹੋਣੀ ਚਾਹੀਦੀ ਹੈ।
ਉਨ੍ਹਾਂ ਆਖ਼ਿਰ ’ਚ ਮੰਗ ਕੀਤੀ ਕਿ ਕੇਜਰੀਵਾਲ ਅਤੇ ਹੋਰ ਆਗੂਆਂ ਖਿਲਾਫ ਵੀ ਜਾਂਚ ਹੋਵੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।