ਅਕਾਲੀ ਦਲ ਛੱਡਣ ਵਾਲੇ ਰਣਜੀਤ ਸਿੰਘ ਗਿੱਲ ਲੈਣਗੇ ਅਨਮੋਲ ਗਗਨ ਮਾਨ ਦੀ ਜਗ੍ਹਾ

ਚੰਡੀਗੜ੍ਹ

ਚੰਡੀਗੜ੍ਹ 19 ਜੁਲਾਈ ,ਬੋਲੇ ਪੰਜਾਬ ਬਿਊਰੋ;

ਆਮ ਆਦਮੀ ਪਾਰਟੀ ਦੀ ਸਾਬਕਾ ਕੈਬਨਿਟ ਮੰਤਰੀ ਅਤੇ ਖਰੜ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਆਪਣੀ ਸੀਟ ਤੋਂ ਅਸਤੀਫਾ ਦੇਣ ਅਤੇ ਨਾਲ ਹੀ ਸਿਆਸਤ ਛੱਡਣ ਦੇ ਅਚਨਚੇਤ ਐਲਾਨ ਨੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਇਹ ਚਰਚਾ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਨਮੋਲ ਗਗਨ ਮਾਨ ਦੇ ਮੁੱਖ ਵਿਰੋਧੀ ਖਰੜ ਦੀ ਗਿਲਕੋ ਵੈਲੀ ਦੇ ਮਾਲਕ ਰਣਜੀਤ ਸਿੰਘ ਗਿੱਲ ਵੱਲੋਂ ਬੀਤੇ ਦਿਨ ਅਕਾਲੀ ਦਲ ਛੱਡਣ ਨਾਲ ਸਿੱਧੀ-ਸਿੱਧੀ ਜੋੜ ਕੇ ਦੇਖੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਗਿੱਲ 2017 ਅਤੇ 2022 ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਥੋਂ ਚੋਣ ਲੜ ਚੁੱਕੇ ਹਨ, ਪਰ ਉਹਨਾਂ ਨੂੰ ਇੱਥੋਂ ਸਫਲਤਾ ਹਾਸਲ ਨਹੀਂ ਹੋਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।