ਲੁਧਿਆਣਾ, 20 ਜੁਲਾਈ,ਬੋਲੇ ਪੰਜਾਬ ਬਿਊਰੋ;
ਲੁਧਿਆਣਾ ਵਿੱਚ ਬੀਤੀ ਰਾਤ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਉਸਨੂੰ ਘਰ ਵਿੱਚ ਬੇਹੋਸ਼ ਪਿਆ ਦੇਖ ਕੇ ਉਸਦੇ ਭਰਾ ਨੇ ਗੁਆਂਢੀਆਂ ਨੂੰ ਫੋਨ ਕੀਤਾ। ਇਲਾਕੇ ਦੇ ਲੋਕ ਪਹਿਲਾਂ ਉਸਨੂੰ ਇੱਕ ਨਿੱਜੀ ਕਲੀਨਿਕ ਲੈ ਗਏ ਪਰ ਉਸਦੀ ਗੰਭੀਰ ਹਾਲਤ ਨੂੰ ਵੇਖਦਿਆਂ ਡਾਕਟਰ ਨੇ ਉਸਨੂੰ ਸੀਐਮਸੀ ਹਸਪਤਾਲ ਜਾਂ ਸਿਵਲ ਹਸਪਤਾਲ ਲੈ ਜਾਣ ਦੀ ਸਲਾਹ ਦਿੱਤੀ।
ਪਰਿਵਾਰ ਉਸਨੂੰ ਸਿਵਲ ਹਸਪਤਾਲ ਲੈ ਆਇਆ ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਗਗਨਦੀਪ ਸਿੰਘ ਵਜੋਂ ਹੋਈ ਹੈ। ਉਸਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ ਜਿੱਥੇ ਅੱਜ ਉਸਦਾ ਪੋਸਟਮਾਰਟਮ ਕੀਤਾ ਜਾਵੇਗਾ।












