ਮੋਹਾਲੀ ਜ਼ਿਲ੍ਹੇ ਵਿੱਚ ਲੋਕਾਂ ਦੀਆਂ ਮੁੱਢਲੀਆਂ ਸੁਵਿਧਾਵਾਂ ਦੀ ਬੁਰੇ ਹਾਲਤ ਲਈ ਕਾਗਰਸ ਤੇ ਆਮ ਆਦਮੀ ਪਾਰਟੀ ਦੋਵੇ ਜਿੰਮੇਵਾਰ:- ਸੰਜੀਵ ਵਸ਼ਿਸ਼ਟ

ਪੰਜਾਬ

ਪੰਜਾਬ ਦੇ ਲੋਕ ਭਾਜਪਾ ਦੀ ਸਰਕਾਰ ਬਣਾਉਣ ਲਈ ਤਿਆਰ:-ਹਰਦੇਵ ਸਿੰਘ ਉੱਭਾ

ਮੋਹਾਲੀ 20 ਜੁਲਾਈ,ਬੋਲੇ ਪੰਜਾਬ ਬਿਊਰੋ;
ਭਾਰਤੀ ਜਨਤਾ ਪਾਰਟੀ, ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਸੰਜੀਵ ਵਸ਼ਿਸ਼ਟ ਤੇ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਵੇਵ ਐਸਟੇਟ ਮੋਹਾਲੀ ਵਿੱਚ ਇਕ ਪਬਲਿਕ ਮੀਟਿੰਗ ਕੀਤੀ।ਇਸ ਮੀਟਿੰਗ ਵਿੱਚ ਵੇਵ ਐਸਟੇਟ ਰੈਜੀਡੈਂਸ ਵੈਲਫੇਅਰ ਅਸੋਸੀਏਸ਼ਨ ਦੇ ਪ੍ਰਧਾਨ ਮਨੋਜ ਕੁਮਾਰ ਸ਼ਰਮਾ ਨੇ ਸੈਕਟਰ ਨਿਵਾਸੀਆ ਦੀਆ ਸਮੱਸਿਆਵਾ ਨੂੰ ਭਾਜਪਾ ਲੀਡਰਸ਼ਿਪ ਦੇ ਸਾਹਮਣੇ ਰੱਖਿਆ।ਵੇਵ ਐਸਟੇਟ ਨਿਵਾਸੀਆ ਨੂੰ ਸੰਬੋਧਿਤ ਕਰਦੇ ਹੋਏ ਭਾਜਪਾ ਦੇ ਜਿਲਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਪਾਰਟੀ ਦੀ ਜ਼ਿਲ੍ਹਾ ਇਕਾਈ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਲੋਕ ਵਿਰੋਧੀ ਫੈਸਲਿਆਂ ਦੇ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ ਹੈ ਤੇ ਕਰਦੀ ਰਹੇਗੀ।

ਉਹਨਾ ਨੇ ਕਿਹਾ ਕਿ ਮੋਹਾਲੀ ਜ਼ਿਲ੍ਹੇ ਵਿੱਚ ਲੋਕਾਂ ਦੀਆਂ ਮੁੱਢਲੀਆਂ ਸੁਵਿਧਾਵਾਂ ਦੀ ਬੁਰੇ ਹਾਲਤ ‘ਤੇ ਪਾਰਟੀ ਨੇ ਗੰਭੀਰ ਨੋਟਿਸ ਲਿਆ ਹੈ। ਮੋਹਾਲੀ ਵਿੱਚ ਵਿਕਾਸ ਕਾਰਜ ਠੱਪ ਹੋਏ ਪਏ ਹਨ, ਬੇਰੋਜ਼ਗਾਰੀ ਤੇ ਨਸ਼ਾ ਵਧਦਾ ਜਾ ਰਿਹਾ ਹੈ।
ਪਾਰਟੀ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇ ਲੋਕਾਂ ਦੀਆਂ ਮੁੱਖ ਮੰਗਾਂ ਜਿਵੇਂ ਕਿ ਨੌਕਰੀਆਂ, ਸਿਹਤ ਸੇਵਾਵਾਂ,ਪੀਣ ਵਾਲਾ ਪਾਣੀ, ਸੀਵਰੇਜ, ਨਸ਼ਾ ਮੁਕਤੀ ਅਤੇ ਵਧੀਆ ਇੰਨਫਰਾਸਟਰਕਚਰ ਉੱਤੇ ਕਾਰਵਾਈ ਨਾ ਹੋਈ ਤਾਂ ਭਾਜਪਾ ਜ਼ਬਰਦਸਤ ਰੋਸ ਮੁਜ਼ਾਹਰੇ ਕਰੇਗੀ।ਇਸ ਮੌਕੇ ਤੇ ਬੋਲਦਿਆ ਭਾਜਪਾ ਦੇ
ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਲੈਂਡ ਪੁਲਿੰਗ ਨੀਤੀ ਕਿਸਾਨ ਵਿਰੋਧੀ ਨੀਤੀ ਹੈ ਪੰਜਾਬ ਸਰਕਾਰ ਲੈੰਡ ਪੂਲਿੰਗ ਨੋਟੀਫੀਕੇਸ਼ਨ ਤੁਰੰਤ ਰੱਦ ਕਰੇ । ਉਹਨਾ ਕਿਹਾ ਕਿ ਭਾਜਪਾ ਕਿਸਾਨਾ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਤੇ ਖੜੀ ਰਹੇਗੀ । ਉੱਭਾ ਨੇ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਦੀਆ ਲੋਕ ਪੱਖੀ ਨੀਤੀਆ ਨੂੰ ਪਸੰਦ ਕਰਦੇ ਹਨ ਤੇ ਉਹ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਲਈ ਤਿਆਰ ਬਰ ਤਿਆਰ ਹਨ ।ਇਸ ਮੌਕੇ ਤੇ ਪਵਨ ਸਚਦੇਵਾ, ਜੋਗਿੰਦਰ ਭਾਟੀਆ,ਹਰਵਿੰਦਰ ਸਿੰਘ,ਵਿਨੋਦ ਕੁਮਾਰ,ਜੋਗਿੰਦਰ ਰਾਣਾ,ਭਾਜਪਾ ਮੰਡਲ ਪ੍ਰਧਾਨ ਜਸਮਿੰਦਰ ਪਾਲ ਸਿੰਘ, ਜਨਰਲ ਸਕੱਤਰ ਗੁਲਸ਼ਨ ਸੂਦ,ਅਸ਼ੀਮ ਖੁੰਗਰ, ਹਿਮਾਂਸ਼ੂ, ਰਵੀਜੀਤ ਸਿੰਘ ਸਿੱਧੂ,ਦੀਪਕ ਕੁਮਾਰ, ਗਿਆਨ ਭਾਟੀਆ, ਗੁਲਸ਼ਨ ਭਾਟੀਆ ਭਾਜਪਾ ਵਰਕਰ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਰਹੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।