4161 ਮਾਸਟਰ ਕੇਡਰ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਖਜ਼ਾਨਾ ਅਫਸਰ ਲੁਧਿਆਣਾ ਅਰੁਣ ਕੁਮਾਰ ਖੁਰਾਣਾ ਨੂੰ ਮਿਲਿਆ

ਪੰਜਾਬ

ਲੁਧਿਆਣਾ,21, ਜੁਲਾਈ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ)

4161ਮਾਸਟਰ ਕੇਡਰ ਯੂਨੀਅਨ ਦੇ ਸਕੱਤਰ ਜਸਵਿੰਦਰ ਸਿੰਘ ਐਤੀਆਣਾ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ 4161 ਦੀ ਮਾਸਟਰਾਂ ਦੇ ਲੰਮੇ ਸਮੇਂ ਤੋਂ ਪਏ ਬਕਾਇਆ ਨੂੰ ਜਾਰੀ ਕਰਾਉਣ ਲਈ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਜਥੇਬੰਦੀ ਦਾ ਇੱਕ ਡੈਪੂਟੇਸ਼ਨ ਜ਼ਿਲ੍ਹਾ ਖਜ਼ਾਨਾ ਅਫਸਰ ਨੂੰ ਮਿਲਿਆ ।ਜਿਸ ਵਿੱਚ ਖਜ਼ਾਨਾ ਅਫਸਰ ਵੱਲੋਂ ਭਰੋਸਾ ਦਿੱਤਾ ਗਿਆ ਕਿ 4161 ਮਾਸਟਰ ਕੇਡਰ ਦੇ ਬਕਾਏ ਦੇ ਬਿਲ ਛੇਤੀ ਹੀ ਪਾਸ ਕੀਤੇ ਜਾਣਗੇ । ਇਹਨਾਂ ਆਗੂਆਂ ਵੱਲੋਂ ਫੈਸਲਾ ਕੀਤਾ ਗਿਆ ਕਿ ਜੇਕਰ ਸਾਡੇ ਬਿੱਲਾਂ ਉੱਪਰ ਆਉਂਦੇ ਕੁਝ ਕ ਦਿਨਾਂ ਦੇ ਵਿੱਚ ਕਾਰਵਾਈ ਨਹੀਂ ਹੁੰਦੀ ਤਾਂ ਖਜ਼ਾਨਾ ਦਫਤਰ ਲੁਧਿਆਣਾ ਵਿਖੇ ਜ਼ਿਲ੍ਹਾ ਪੱਧਰੀ ਰੋਸ ਧਰਨਾ ਲਗਾਇਆ ਜਾਵੇਗਾ, ਜਿਸ ਦੀ ਜਿੰਮੇਵਾਰੀ ਖਜ਼ਾਨਾ ਅਧਿਕਾਰੀਆਂ ਦੀ ਹੋਵੇਗੀ। ਇਸ ਸੰਘਰਸ਼ ਵਿੱਚ
ਡੈਮੋਕਰੇਟਿਕ ਟੀਚਰ ਫਰੰਟ, ਸਮੇਤ ਹੋਰ ਹੋਰ ਮੁਲਾਜ਼ਮ ਜਥੇਬੰਦੀਆਂ ਵੱਲੋਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਦਿੱਤੀ ਸਹਿਮਤੀ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ।ਇਸ ਮੌਕੇ ਤੇ ਡੈਮੋਕਰੇਟਿਕ ਟੀਚਰ ਫਰੰਟ ਤੋਂ ਲੁਧਿਆਣਾ ਦੇ ਪ੍ਰਧਾਨ ਰਮਨਜੀਤ ਸਿੰਘ ਸੰਧੂ ਅਤੇ ਜ/ ਸਕੱਤਰ ਰੁਪਿੰਦਰ ਪਾਲ ਸਿੰਘ ਗਿੱਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।ਉਹਨਾਂ ਤੋਂ ਬਿਨਾਂ 4116 ਮਾਸਟਰ ਕੇਡਰ ਦੇ ਗਗਨਦੀਪ ਸਿੰਘ ਵਾਲੀਆ ,ਦੀਪਕ ਕੁਮਾਰ, ਗੁਰਸ਼ਰਨ ਸਿੰਘ, ਸੁਖਜੀਤ ਸਿੰਘ , ਅਜੀਤ ਜੈਨ ਆਦਿ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।