ਹਿਮਾਚਲ ਪ੍ਰਦੇਸ਼ : ਖੱਡ ‘ਚ ਡਿੱਗੀ ਬੱਸ, 5 ਦੀ ਮੌਤ

ਨੈਸ਼ਨਲ ਪੰਜਾਬ


ਸ਼ਿਮਲਾ, 24 ਜੁਲਾਈ,ਬੋਲੇ ਪੰਜਾਬ ਬਿਊਰੋ;
ਹਿਮਾਚਲ ਪ੍ਰਦੇਸ਼ ਵਿੱਚ ਇਕ ਸਵਾਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 5 ਸਵਾਰੀਆਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮੰਡੀ ਦੇ ਸਰਕਾਘਾਟ ਵਿੱਚ ਐਚਆਰਟੀਸੀ ਦੀ ਬੱਸ ਖੱਡ ਵਿੱਚ ਡਿੱਗ ਗਈ। ਮਿਲੀ ਜਾਣਕਾਰੀ ਅਨੁਸਾ 25 ਸਵਾਰੀਆਂ ਲੈ ਕੇ ਬੱਸ ਜਾਮਨੀ ਤੋਂ ਸਰਕਾਘਾਟ ਜਾ ਰਹੀ ਸੀ। ਜਦੋਂ ਬੱਸ ਦੁਰਗਾਪੁਰ ਸੜਕ ਉਤੇ ਮਾਸੇਰਾਨ ਤਲਗਰਾ ਦੇ ਨੇੜੇ ਇਕ ਡੂੰਘੀ ਖੱਡ ਵਿੱਚ ਡਿੱਗ ਗਈ। ਵਾਪਰੇ ਇਸ ਹਾਦਸੇ ਵਿੱਚ 5 ਸਵਾਰੀਆਂ ਦੀ ਮੌਤ ਹੋ ਗਈ, 20 ਤੋਂ ਜ਼ਿਆਦਾ ਜ਼ਖਮੀ ਹੋ ਗਈ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਜ਼ਖਮੀਆਂ ਵਿਚੋਂ ਤਿੰਨ ਦੀ ਹਾਲਤ ਅਤਿ ਗੰਭੀਰ ਦੱਸੀ ਜਾ ਰਹੀ ਹੈ।
ਇਸ ਘਟਨਾ ਦਾ ਪਤਾ ਚਲਦਿਆਂ ਹੀ ਪ੍ਰਸ਼ਾਸਨ ਨੇ ਮੌਕੇ ਉਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤੀ। ਸਥਾਨਕ ਲੋਕਾਂ ਦੀ ਮਦਦ ਨਾਲ ਯਾਤਰੀਆਂ ਨੂੰ ਕੱਢਿਆ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।