ਚੰਡੀਗੜ੍ਹ, 25 ਜੁਲਾਈ,ਬੋਲੇ ਪੰਜਾਬ ਬਿਊਰੋ;
ਪੰਜਾਬ ‘ਚ ਜੁਲਾਈ ਮਹੀਨੇ ਦੇ ਅਖੀਰ ‘ਚ ਇੱਕ ਸਰਕਾਰੀ ਛੁੱਟੀ ਆ ਰਹੀ ਹੈ।ਇਹ ਛੁੱਟੀ ਪੰਜਾਬ ਸਰਕਾਰ ਵੱਲੋਂ 2025 ਲਈ ਐਲਾਨੀਆਂ ਰਾਖਵੀਆਂ ਛੁੱਟੀਆਂ ਵਿੱਚ ਸ਼ਾਮਲ ਹੈ।
ਪੰਜਾਬ ਵਿੱਚ 31 ਜੁਲਾਈ, ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਵੀਰਵਾਰ, 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ।
ਇੱਥੇ ਇਹ ਦੱਸਣਾ ਵਿਸ਼ੇਸ਼ ਤੌਰ ‘ਤੇ ਜ਼ਰੂਰੀ ਹੈ ਕਿ ਸਾਲ 2025-26 ਲਈ ਛੁੱਟੀਆਂ ਦੇ ਕੈਲੰਡਰ ਵਿੱਚ ਪੰਜਾਬ ਸਰਕਾਰ ਨੇ 28 ਰਾਖਵੀਆਂ ਛੁੱਟੀਆਂ ਦਿੱਤੀਆਂ ਹਨ, ਜਿਸ ਕਾਰਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਇੱਕ ਰਾਖਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।












