ਸ੍ਰੀ ਦਰਬਾਰ ਸਾਹਿਬ ਤੋਂ ਰੈਸਕਿਊ ਕੀਤੇ ਭਿਖਾਰੀ ਬੱਚਿਆਂ ‘ਚੋਂ ਤਿੰਨ ਫਰਾਰ

ਪੰਜਾਬ


ਅੰਮ੍ਰਿਤਸਰ, 26 ਜੁਲਾਈ,ਬੋਲੇ ਪੰਜਾਬ ਬਿਊਰੋ;
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਾਲ ਸੁਰੱਖਿਆ ਵਿਭਾਗ ਵੱਲੋਂ ਇੱਕ ਹਫ਼ਤਾ ਪਹਿਲਾਂ ਸ੍ਰੀ ਦਰਬਾਰ ਸਾਹਿਬ ਤੋਂ ਚਾਰ ਭਿਖਾਰੀ ਬੱਚਿਆਂ ਨੂੰ ਰੈਸਕਿਊ ਗਿਆ ਸੀ ਅਤੇ ਉਨ੍ਹਾਂ ਨੂੰ ਬਾਲ ਸੰਭਾਲ ਕੇਂਦਰ, ਪਿੰਗਲਵਾੜਾ ਵਿੱਚ ਰੱਖਿਆ ਗਿਆ ਸੀ। ਇਨ੍ਹਾਂ ਬੱਚਿਆਂ ਵਿੱਚੋਂ ਤਿੰਨ ਪਿੰਗਲਵਾੜੇ ਦੀ ਸੁਰੱਖਿਆ ਨੂੰ ਚਕਮਾ ਦੇ ਕੇ ਫਰਾਰ ਹੋ ਗਏ ਹਨ। ਜਾਣਕਾਰੀ ਅਨੁਸਾਰ ਜਦੋਂ ਬਾਲ ਸੁਰੱਖਿਆ ਵਿਭਾਗ ਵੱਲੋਂ ਦਰਬਾਰ ਸਾਹਿਬ ਤੋਂ ਚਾਰ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ ਸੀ, ਤਾਂ ਉਨ੍ਹਾਂ ਨੂੰ ਪਿੰਗਲਵਾੜੇ ਦੇ ਬਾਲ ਸੰਭਾਲ ਕੇਂਦਰ ਭੇਜ ਦਿੱਤਾ ਗਿਆ ਸੀ, ਜਿੱਥੇ ਪੁਲਿਸ ਵੱਲੋਂ ਸੀਪੀ ਦਫ਼ਤਰ ਦੇ ਦੋ ਸੁਰੱਖਿਆ ਕਰਮਚਾਰੀ ਵੀ ਤਾਇਨਾਤ ਕੀਤੇ ਗਏ ਸਨ, ਪਰ ਜਿਸ ਤਰ੍ਹਾਂ ਬੱਚੇ ਪਿੰਗਲਵਾੜੇ ਤੋਂ ਭੱਜ ਗਏ ਹਨ, ਉਸ ਨੇ ਪਿੰਗਲਵਾੜੇ ਦੇ ਪ੍ਰਬੰਧਨ ‘ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਸਬੰਧੀ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਰਾਮਬਾਗ ਪੁਲਿਸ ਸਟੇਸ਼ਨ ਵਿਖੇ ਇੱਕ ਡੀਡੀਆਰ ਵੀ ਕੱਟ ਦਿੱਤਾ ਗਿਆ ਹੈ ਅਤੇ ਪੁਲਿਸ ਨੇ ਮਾਮਲੇ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।