ਪੰਜਾਬ ‘ਚ ਰੋਡ ਸੇਫਟੀ ਫੋਰਸ ਲਈ 144 ਟੋਇਟਾ ਹਾਈਲਕਸ ਗੱਡੀਆਂ ਦੀ ਖਰੀਦ ‘ਚ ਘਪਲੇ ਦਾ ਦੋਸ਼, ਸਿਰਸਾ ਵਲੋਂ ਸੀਬੀਆਈ ਜਾਂਚ ਦੀ ਮੰਗ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 26 ਜੁਲਾਈ,ਬੋਲੇ ਪੰਜਾਬ ਬਿਊਰੋ;
ਪੰਜਾਬ ਸਰਕਾਰ ਵੱਲੋਂ ਰੋਡ ਸੇਫਟੀ ਫੋਰਸ (SSF) ਲਈ ਖਰੀਦੀਆਂ ਗਈਆਂ 144 ਟੋਇਟਾ ਹਾਈਲਕਸ ਗੱਡੀਆਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਇਸ ਖਰੀਦ ਵਿੱਚ ਕਰੋੜਾਂ ਦਾ ਘਪਲਾ ਹੋਣ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਇੱਕ ਵੀ ਗੱਡੀ ‘ਤੇ ਕੋਈ ਛੋਟ ਨਹੀਂ ਲਈ ਗਈ, ਜਦੋਂ ਕਿ ਆਮ ਗਾਹਕ ਨੂੰ 10 ਲੱਖ ਤੱਕ ਦੀ ਛੋਟ ਮਿਲਦੀ ਹੈ।
ਉਨ੍ਹਾਂ ਸਵਾਲ ਉਠਾਇਆ ਕਿ ਲਗਭਗ 14.5 ਕਰੋੜ ਰੁਪਏ ਦੀ ਇਹ ਰਕਮ ਕਿੱਥੇ ਗਈ ਅਤੇ ਕਿਸ ਦੀ ਜੇਬ ਵਿੱਚ ਪਹੁੰਚੀ? ਸਿਰਸਾ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।
ਭਾਜਪਾ ਆਗੂ ਸਿਰਸਾ ਨੇ ਕਿਹਾ – ਇਸ ਖਰੀਦ ਵਿੱਚ ਕਥਿਤ ਤੌਰ ‘ਤੇ ਨਕਦ ਭੁਗਤਾਨ ਕੀਤੇ ਗਏ ਸਨ, ਪਰ ਦਸਤਾਵੇਜ਼ਾਂ ਵਿੱਚ ਕੋਈ ਛੋਟ ਨਹੀਂ ਦਿਖਾਈ ਗਈ ਹੈ। ਜਿਸ ਨਾਲ ਸ਼ੱਕ ਪੈਦਾ ਹੁੰਦਾ ਹੈ ਕਿ ਸਰਕਾਰੀ ਖਜ਼ਾਨੇ ਨੂੰ ਸਿੱਧਾ ਨੁਕਸਾਨ ਪਹੁੰਚਾਇਆ ਗਿਆ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਦੀ ਚੁੱਪੀ ‘ਤੇ ਵੀ ਸਵਾਲ ਉਠਾਏ ਅਤੇ ਕਿਹਾ ਕਿ ਇਸ ਨਾਲ ਲੋਕਾਂ ਵਿੱਚ ਸ਼ੱਕ ਹੋਰ ਡੂੰਘਾ ਹੋ ਰਿਹਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।