ਪਹਿਲਗਾਮ ਹਮਲੇ ਦੇ ਮੁੱਖ ਦੋਸ਼ੀ ਹਾਸ਼ਿਮ ਮੂਸਾ ਸਣੇ ਤਿੰਨ ਅੱਤਵਾਦੀ ਢੇਰ

ਨੈਸ਼ਨਲ ਪੰਜਾਬ


ਸ਼੍ਰੀਨਗਰ, 29 ਜੁਲਾਈ,ਬੋਲੇ ਪੰਜਾਬ ਬਿਊਰੋ;
ਜੰਮੂ-ਕਸ਼ਮੀਰ ‘ਚ ਸ੍ਰੀਨਗਰ ਦੇ ਦਾਚੀਗਾਮ ਨੈਸ਼ਨਲ ਪਾਰਕ ਨੇੜੇ ਹਰਵਾਨ ਇਲਾਕੇ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਤਿੰਨ ਪਾਕਿਸਤਾਨੀ ਅੱਤਵਾਦੀ ਮਾਰੇ ਗਏ। ਦੱਸਿਆ ਜਾ ਰਿਹਾ ਹੈ ਕਿ ਪਹਿਲਗਾਮ ਹਮਲੇ ਦਾ ਮੁੱਖ ਦੋਸ਼ੀ ਹਾਸ਼ਿਮ ਮੂਸਾ ਵੀ ਉਨ੍ਹਾਂ ਵਿੱਚ ਸ਼ਾਮਲ ਸੀ।
ਫੌਜ ਨੇ ਇਹ ਕਾਰਵਾਈ ਆਪਰੇਸ਼ਨ ਮਹਾਦੇਵ ਦੇ ਤਹਿਤ ਕੀਤੀ। ਬਾਕੀ ਦੋ ਅੱਤਵਾਦੀਆਂ ਦੀ ਪਛਾਣ ਜਿਬਰਾਨ ਅਤੇ ਹਮਜ਼ਾ ਅਫਗਾਨੀ ਵਜੋਂ ਹੋਈ ਹੈ। ਜਿਬਰਾਨ 2024 ਦੇ ਸੋਨਮਾਰਗ ਸੁਰੰਗ ਪ੍ਰੋਜੈਕਟ ‘ਤੇ ਹਮਲੇ ਵਿੱਚ ਸ਼ਾਮਲ ਸੀ।
ਅੱਤਵਾਦੀਆਂ ਤੋਂ ਅਮਰੀਕੀ ਐਮ4 ਕਾਰਬਾਈਨ, ਏਕੇ-47, 17 ਰਾਈਫਲਾਂ ਅਤੇ ਗ੍ਰਨੇਡ ਬਰਾਮਦ ਕੀਤੇ ਗਏ ਹਨ। ਕੁਝ ਹੋਰ ਸ਼ੱਕੀ ਚੀਜ਼ਾਂ ਵੀ ਬਰਾਮਦ ਕੀਤੀਆਂ ਗਈਆਂ ਹਨ। ਫੌਜ ਅੱਜ ਮੰਗਲਵਾਰ ਨੂੰ ਆਪਰੇਸ਼ਨ ਮਹਾਦੇਵ ਬਾਰੇ ਜਾਣਕਾਰੀ ਦੇ ਸਕਦੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।