ਅੰਮ੍ਰਿਤਸਰ, 29 ਜੁਲਾਈ,ਬੋਲੇ ਪੰਜਾਬ ਬਿਊਰੋ;
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਪਰਿਵਾਰ ਵਿੱਚ ਅਚਾਨਕ ਹੋਈ ਮੌਤ ਦੇ ਕਾਰਨ 1 ਅਗਸਤ ਲਈ ਨਿਰਧਾਰਤ ਪੰਜ ਸਿੰਘ ਸਾਹਿਬਾਨ ਦੀ ਬੈਠਕ ਨੂੰ ਫਿਲਹਾਲ ਰੱਦ ਕਰ ਦਿੱਤਾ ਗਿਆ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਬੈਠਕ ਦੀ ਨਵੀਂ ਮਿਤੀ ਅਤੇ ਸਮਾਂ ਜਲਦੀ ਹੀ ਤੈਅ ਕਰਕੇ ਸਾਂਝੇ ਕੀਤੇ ਜਾਣਗੇ।
ਉਨ੍ਹਾਂ ਇਹ ਵੀ ਕਿਹਾ ਕਿ ਜਿਸ ਬੈਠਕ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਪੰਜਾਬ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਹਾਜ਼ਰ ਹੋਣ ਲਈ ਕਿਹਾ ਗਿਆ ਸੀ, ਉਸਦੀ ਨਵੀਂ ਮਿਤੀ ਬਾਰੇ ਵੀ ਦੱਸਿਆ ਜਾਵੇਗਾ।












