ਮਿਡ ਡੇ ਮੀਲ ਵਰਕਰਜ਼ ਯੂਨੀਅਨ ਨੇ ਡੀ.ਸੀ ਪਟਿਆਲਾ ਰਾਹੀਂ ਸਿੱਖਿਆ ਮੰਤਰੀ ਨੂੰ ਭੇਜਿਆ ਮੰਗ ਪੱਤਰ

ਪੰਜਾਬ

ਪਟਿਆਲਾ 30 ਜੁਲਾਈ,ਬੋਲੇ ਪੰਜਾਬ ਬਿਊਰੋ;

ਮਿਡ ਡੇ ਮੀਲ ਵਰਕਰਜ਼ ਯੂਨੀਅਨ ਪੰਜਾਬ ਦੇ ਫੈਸਲੇ ਅਨੁਸਾਰ ਕੁਕ ਵਰਕਰਾਂ ਦੀਆਂ ਮੰਗਾਂ ਸਬੰਧੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਪਟਿਆਲਾ ਰਾਹੀਂ ਮੰਗ ਪੱਤਰ ਸਿੱਖਿਆ ਮੰਤਰੀ ਵੱਲ ਭੇਜਣ ਲਈ ਪਟਿਆਲਾ ਜ਼ਿਲ੍ਹੇ ਦੀਆਂ ਕੁੱਕ ਵਰਕਰਜ਼ ਮਿੰਨੀ ਸਕੱਤਰੇਤ ਪਟਿਆਲਾ ਵਿਖੇ ਜ਼ਿਲ੍ਹਾ ਪ੍ਰਧਾਨ ਪਿੰਕੀ ਖਰਾਬਗੜ੍ਹ ਦੀ ਅਗਵਾਈ ਵਿੱਚ ਇਕੱਠੀਆਂ ਹੋਈਆਂ। ਮੌਕੇ ਤੇ ਤਹਿਸੀਲਦਾਰ ਪਟਿਆਲਾ ਵੱਲੋਂ ਮੰਗ ਪੱਤਰ ਪ੍ਰਾਪਤ ਕੀਤਾ ਗਿਆ। ਤਹਿਸੀਲਦਾਰ ਪਟਿਆਲਾ ਨੂੰ ਆਪਣੀਆਂ ਮੰਗਾਂ ਬਾਰੇ ਦੱਸਦੇ ਹੋਏ ਜ਼ਿਲ੍ਹਾ ਪ੍ਰਧਾਨ ਪਿੰਕੀ ਖਰਾਬਗੜ੍ਹ ਦੱਸਿਆ ਕਿ ਵਿਭਾਗ ਵੱਲੋਂ ਕੇਨਰਾ ਬੈਂਕ ਵਿੱਚ ਖ਼ਾਤੇ ਖੋਲ੍ਹਣ ਦੇ ਬਹਾਨੇ ਹੇਠ ਪਿਛਲੇ ਦੋ ਮਹੀਨੇ ਤੋਂ ਰੋਕਿਆ ਗਿਆ ਮਾਣ ਭੱਤਾ ਤੁਰੰਤ ਜਾਰੀ ਕੀਤਾ ਜਾਵੇ, ਮਿਡ ਡੇ ਮੀਲ ਵਰਕਰਾਂ ਦੇ ਕੇਨਰਾ ਬੈਂਕ ਸਮੇਤ ਘੱਟੋ ਘੱਟ 5 ਬੈਂਕਾਂ ਵਿੱਚ ਖ਼ਾਤੇ ਖੋਲ੍ਹਣ ਦੀ ਸਹੂਲਤ ਦੇਣ ਦੀ ਸਹੂਲਤ ਦਿੱਤੀ ਜਾਵੇ। ਚੋਣਾਂ ਤੋਂ ਪਹਿਲਾਂ ਆਪ ਸਰਕਾਰ ਦੀ ਚੋਣ ਗਾਰੰਟੀ ਮੁਤਾਬਿਕ ਮਿਡ ਡੇ ਮੀਲ ਵਰਕਰਾਂ ਅਤੇ ਸਫਾਈ ਵਰਕਰਾਂ ਦਾ ਮਾਣ ਭੱਤਾ ਤੁਰੰਤ ਦੁੱਗਣਾ ਕਰਨ ਦਾ ਵਾਅਦਾ ਪੂਰਾ ਕੀਤਾ ਜਾਵੇ। ਹਰੇਕ ਵਰਕਰ ਦਾ 5 ਲੱਖ ਰੁਪਏ ਦਾ ਮੁਫ਼ਤ ਬੀਮਾਂ ਕਰਨ ਦੀ ਮੰਗ, 100 ਤੋਂ ਘੱਟ ਬੱਚਿਆਂ ਵਾਲੇ ਸਕੂਲਾਂ ‘ਚੋਂ ਛਾਂਟੀ ਕੀਤੇ ਗਏ ਸਫਾਈ ਵਰਕਰਾਂ ਨੂੰ ਬਹਾਲ ਕੀਤਾ ਜਾਵੇ। ਇਸ ਤੋਂ ਇਲਾਵਾ ਸਰਕਾਰ ਵੱਲੋਂ ਮਿਡ ਡੇ ਮੀਲ ਵਰਕਰਾਂ ਨੂੰ ਮਿਲਦੀਆਂ 10 ਛੁੱਟੀਆਂ ਦਾ ਪੱਤਰ ਜ਼ਿਲ੍ਹਾ ਸਿੱਖਿਆ ਦਫਤਰ ਵੱਲੋਂ ਜ਼ਿਲ੍ਹੇ ਦੇ ਸਕੂਲਾਂ ਵਿੱਚ ਲਾਗੂ ਕਰਵਾਇਆ ਜਾਵੇ। ਇਸ ਮੌਕੇ ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਘੱਗਾ ਅਤੇ ਜ਼ਿਲ੍ਹਾ ਸਕੱਤਰ ਹਰਿੰਦਰ ਪਟਿਆਲਾ , ਮਿਡ ਡੇ ਮੀਲ ਵਰਕਰਾਂ ਵਿੱਚੋਂ ਮਨਪ੍ਰੀਤ ਕੋਰ ਪਟਿਆਲਾ, ਗੀਤਾ ਖਰਾਬਗੜ੍ਹ, ਸਰੋਜ ਭੁੰਨਰਹੇੜੀ, ਗੁਰਮੀਤ ਕੌਰ, ਨਿਰਮਲਾ ਦੇਵੀ ਸਰਬਜੀਤ ਕੌਰ, ਮਨਪ੍ਰੀਤ ਕੌਰ, ਸਿੰਦਰ ਕੌਰ ਦੂਧਨ, ਬੰਸੋ ਦੇਵੀ, ਸਲੋਚਨਾ ਦੇਵੀ, ਧਰਮ ਕੌਰ, ਗੁਰਪ੍ਰੀਤ ਕੌਰ, ਪ੍ਰਵੀਨ ਕੌਰ, ਅਤੇ ਹੋਰ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।