ਟਰੰਪ ਵੱਲੋਂ ਟੈਰਿਫ ਲਗਾਉਣ ਦੇ ਐਲਾਨ ਤੋਂ ਬਾਅਦ ਭਾਰਤ ਨੇ F-35 ਲੜਾਕੂ ਜਹਾਜ਼ ਖਰੀਦਣ ਤੋਂ ਕੀਤਾ ਇਨਕਾਰ

ਨੈਸ਼ਨਲ ਪੰਜਾਬ


ਨਵੀਂ ਦਿੱਲੀ, 1 ਅਗਸਤ,ਬੋਲੇ ਪੰਜਾਬ ਬਿਊਰੋ;
ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਭਾਰਤ ਤੋਂ ਅਮਰੀਕਾ ਜਾਣ ਵਾਲੇ ਸਾਮਾਨ ‘ਤੇ 25 ਪ੍ਰਤੀਸ਼ਤ ਟੈਰਿਫ ਲਗਾਉਣ ਦੇ ਐਲਾਨ ਤੋਂ ਬਾਅਦ, ਭਾਰਤ ਸਰਕਾਰ ਨੇ ਅਮਰੀਕੀ ਸਟੀਲਥ ਲੜਾਕੂ ਜੈੱਟ F-35 ਖਰੀਦਣ ਦੀ ਕਿਸੇ ਵੀ ਯੋਜਨਾ ਤੋਂ ਇਨਕਾਰ ਕਰ ਦਿੱਤਾ ਹੈ। ਬਲੂਮਬਰਗ ਨੇ ਇਹ ਜਾਣਕਾਰੀ ਭਾਰਤ ਸਰਕਾਰ ਦੇ ਸੂਤਰਾਂ ਦੇ ਹਵਾਲੇ ਨਾਲ ਦਿੱਤੀ ਹੈ।
ਅਧਿਕਾਰੀਆਂ ਨੇ ਗੁਪਤਤਾ ਦੀ ਸ਼ਰਤ ‘ਤੇ ਕਿਹਾ ਕਿ ਭਾਰਤ ਸਰਕਾਰ ਨੇ ਅਮਰੀਕਾ ਨੂੰ ਦੱਸਿਆ ਹੈ ਕਿ ਉਹ ਨੇੜਲੇ ਭਵਿੱਖ ਵਿੱਚ ਉਸ ਤੋਂ ਕੋਈ ਵੱਡੀ ਰੱਖਿਆ ਖਰੀਦਦਾਰੀ ਨਹੀਂ ਕਰਨ ਜਾ ਰਹੀ ਹੈ, ਜਿਸ ਵਿੱਚ AF-35 ਵੀ ਸ਼ਾਮਲ ਹੈ। ਇਨ੍ਹਾਂ ਅਧਿਕਾਰੀਆਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਭਾਰਤ ਹਥਿਆਰਾਂ ਦੇ ਸਾਂਝੇ ਵਿਕਾਸ, ਤਕਨਾਲੋਜੀ ਦੇ ਤਬਾਦਲੇ, ਭਾਰਤ ਵਿੱਚ ਨਿਰਮਾਣ ਅਤੇ ਰੱਖਿਆ ਖਰੀਦਦਾਰੀ ਵਿੱਚ ਸਵੈ-ਨਿਰਭਰਤਾ ਵਰਗੀਆਂ ਸ਼ਰਤਾਂ ਨੂੰ ਤਰਜੀਹ ਦਿੰਦਾ ਰਹੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।