ਚੰਡੀਗੜ੍ਹ, 2 ਅਗਸਤ,ਬੋਲੇ ਪੰਜਾਬ ਬਿਊਰੋ;
ਇਸ ਵਾਰ ਪੰਜਾਬ ਸਰਕਾਰ ਨੇ 15 ਅਗਸਤ ਨੂੰ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਦਾ ਰਾਜ ਪੱਧਰੀ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਸਮਾਗਮ ਵਿੱਚ ਰਾਸ਼ਟਰੀ ਝੰਡਾ ਲਹਿਰਾਉਣਗੇ।
ਇਸ ਦੇ ਨਾਲ ਹੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਫਿਰੋਜ਼ਪੁਰ ਵਿੱਚ ਝੰਡਾ ਲਹਿਰਾਉਣਗੇ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਰੂਪਨਗਰ ਵਿੱਚ ਝੰਡਾ ਲਹਿਰਾਉਣਗੇ। ਸਰਕਾਰ ਵੱਲੋਂ ਪ੍ਰੋਗਰਾਮਾਂ ਦਾ ਪੂਰਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।












