ਚੰਡੀਗੜ੍ਹ, 2 ਅਗਸਤ,ਬੋਲੇ ਪੰਜਾਬ ਬਿਊਰੋ;
ਪੰਜਾਬ ਪੁਲਿਸ ਨੇ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਦੇ ਪੁੱਤਰ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਨੇ ਸੋਸ਼ਲ ਮੀਡੀਆ ‘ਤੇ ਰੰਧਾਵਾ ਦੇ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਪੁਲਿਸ ਨੇ ਧਮਕੀ ਦੇਣ ਵਾਲੇ ਵਿਅਕਤੀ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ।
ਵੀਰਵਾਰ ਨੂੰ ਫਤਿਹਗੜ੍ਹ ਚੂੜੀਆਂ ਕਸਬੇ ਵਿੱਚ ਇੱਕ ਪੱਗ ਸੈਂਟਰ ‘ਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਮਾਮਲੇ ਵਿੱਚ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਕਿਹਾ ਸੀ ਕਿ ਉਨ੍ਹਾਂ ਦੇ ਪੁੱਤਰ ਉਦੈਵੀਰ ਸਿੰਘ ਰੰਧਾਵਾ ਨੂੰ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।












